rp singh

ਸੁਰੱਖਿਆ ‘ਚ ਕੁਤਾਹੀ ਸੰਘੀ ਢਾਂਚੇ ਦੇ ਵਿਸ਼ਵਾਸ ਦੀ ਉਲੰਘਣਾ : ਆਰ.ਪੀ. ਸਿੰਘ

ਚੰਡੀਗੜ੍ਹ 5 ਜਨਵਰੀ 2022: ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ (RP Singh) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ‘ਚ ਕੁਤਾਹੀ ਤੇ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਟਵੀਟ ਕੀਤਾ ਕਿ ਇਹ ਸਿਰਫ਼ ਸੁਰੱਖਿਆ ਦਾ ਉਲੰਘਣ ਨਹੀਂ ਹੈ, ਸਗੋਂ ਇਹ ਸੰਘੀ ਢਾਂਚੇ ਵਿੱਚ ਵਿਸ਼ਵਾਸ ਦੀ ਉਲੰਘਣਾ ਹੈ। ਤੁਹਾਨੂੰ ਦੱਸ ਦੇਈਏ ਕਿ ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ (Ferozepur railly) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਦਾ ਕਾਰਨ ਪੀਐੱਮ ਮੋਦੀ (PM Modi) ਦੀ ਸੁਰੱਖਿਆ ‘ਚ ਢਿੱਲ ਦੱਸਿਆ ਗਿਆ ਹੈ। ਇਸੇ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਖੁਲਾਸਾ ਕਰਦਿਆਂ ਪੰਜਾਬ ਸਰਕਾਰ ਨੂੰ ਇਨ੍ਹਾਂ ਕਾਰਨਾਂ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Scroll to Top