FAIMA

FAIMA ਮੈਡੀਕਲ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਸਿਹਤ ਮੰਤਰੀ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ 30 ਜੁਲਾਈ 2022: ਬੀਤੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਕੀਤੇ ਗਏ ਵਤੀਰੇ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰ ਰਹੇ ਹਨ | ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਵਲੋਂ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੰਮ੍ਰਿਤਸਰ ‘ਚ ਵੀ ਅਸਤੀਫਿਆਂ ਦੀ ਝੜੀ ਲੱਗ ਗਈ ਹੈ

ਇਸ ਮਾਮਲੇ ਨੂੰ ਲੈ ਕੇ ਹੁਣ ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ (FAIMA) ਨੇ ਟਵੀਟ ਕਰਦਿਆਂ ਲਿਖਿਆ ਕਿ “ਬਾਬਾ ਫ਼ਰੀਦ ਯੂਨੀਵਰਸਿਟੀ ਦੇ ਪ੍ਰਸਿੱਧ ਡਾਕਟਰ ਅਤੇ ਵੀਸੀ ਡਾ. ਰਾਜ ਬਹਾਦਰ ਦਾ ਜਨਤਕ ਤੌਰ ‘ਤੇ ਅਪਮਾਨ ਕਿਸੇ ਵੀ ਕੀਮਤ ‘ਤੇ ਮਨਜ਼ੂਰ ਨਹੀਂ ਹੈ! ਸਭ ਤੋਂ ਸੀਨੀਅਰ ਸਰਕਾਰੀ ਡਾਕਟਰ ਨਾਲ ਦੁਰਵਿਵਹਾਰ ਕਰਨ ਲਈ ਅਸੀਂ ਸਿਹਤ ਮੰਤਰੀ ਚੇਤਨ ਸਿੰਘ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ!“

ਜਿਕਰਯੋਗ ਹੈ ਕਿ ਸਿਹਤ ਮੰਤਰੀ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਬਿਸਤਰੇ ‘ਤੇ ਪਏ ਪੁਰਾਣੇ ਗੱਦੇ ‘ਤੇ ਬਿਠਾ ਦਿੱਤਾ ਸੀ |

Scroll to Top