ਚੰਡੀਗੜ੍ਹ, 21 ਜੁਲਾਈ 2023: ਲੁਧਿਆਣਾ ਪੁਲਿਸ (Ludhiana Police) ਨੇ ਇੱਕ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 29 ਠੱਗਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗਿਰੋਹ ਦੇ ਮੈਂਬਰ ਜ਼ਿਆਦਾਤਰ ਵਿਦੇਸ਼ੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਪੁਲਿਸ ਨੂੰ ਇਸ ਕਾਲ ਸੈਂਟਰ ਬਾਰੇ ਗੁਪਤ ਸੂਚਨਾ ਮਿਲੀ ਸੀ, ਇਸਤੋਂ ਬਾਅਦ ਹੀ ਪੁਲਿਸ ਨੇ ਛਾਪਾ ਮਾਰ ਕੇ ਇਨ੍ਹਾਂ ਵਿਅਕਤੀਆਂ ਨੂੰ ਫੜ ਲਿਆ।
ਮੁਲਜ਼ਮਾਂ ਨੇ ਆਪਣੇ ਆਪ ਨੂੰ ਮਲਟੀਨੈਸ਼ਨਲ ਕੰਪਨੀਆਂ ਲਈ ਟੈਕਨੀਕਲ ਸਰਵਿਸ ਪ੍ਰੋਵਾਈਡਰ ਵਜੋਂ ਪੇਸ਼ ਕੀਤਾ। ਪੁਲਿਸ ਮੁਤਾਬਕ ਇਹ ਵਿਦੇਸ਼ੀਆਂ ਨੂੰ ਠੱਗੀ ਦਾ ਸ਼ਿਕਾਰ ਬਣਾਉਂਦੇ ਸਨ | ਇਸ ਵਿੱਚ ਵਰਤੇ ਗਏ ਸਾਰੇ ਮੋਬਾਈਲ ਫੋਨ ਵੀ ਪੁਲਿਸ ਨੇ ਜ਼ਬਤ ਕਰ ਲਏ ਹਨ। ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਵਿੱਚ 11 ਜਣੇ ਮੇਘਾਲਿਆ ਦੇ , 3 ਜਣੇ ਉੱਤਰ ਪ੍ਰਦੇਸ਼, 7 ਜਣੇ ਗੁਜਰਾਤ ਤੋਂ,1 ਹਿਮਾਚਲ ਪ੍ਰਦੇਸ਼, 3 ਨਾਗਾਲੈਂਡ, ਇੱਕ ਦਿੱਲੀ ਅਤੇ ਚਾਰ ਜਣੇ ਪੰਜਾਬ ਦੇ ਹਨ। ਇਨ੍ਹਾਂ ਵਿੱਚ 3 ਜਣੇ ਲੁਧਿਆਣਾ ਤੋਂ ਹਨ ਅਤੇ ਇੱਕ ਗੁਰਦਾਸਪੁਰ ਤੋਂ ਹੈ |