Call Center

ਲੁਧਿਆਣਾ ਪੁਲਿਸ ਵੱਲੋਂ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ਼, 29 ਨੌਜਵਾਨ ਗ੍ਰਿਫਤਾਰ

ਲੁਧਿਆਣਾ, 21 ਜੁਲਾਈ, 2023: ਲੁਧਿਆਣਾ ਪੁਲਿਸ (Ludhiana Police) ਨੇ ਇੱਕ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ (Call Center) ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 29 ਠੱਗਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗਿਰੋਹ ਦੇ ਮੈਂਬਰ ਜ਼ਿਆਦਾਤਰ ਵਿਦੇਸ਼ੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ।

ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ, ਸ੍ਰੀਮਤੀ ਸੋਮਿਆਂ ਮਿਸ਼ਰਾ, ਆਈ.ਪੀ.ਐਸ. ਜੁਆਇੰਟ ਕਮਿਸ਼ਨਰ ਪੁਲਿਸ ਸ਼ਹਿਰੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਭਮ ਅਗਰਵਾਲ ਆਈ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ, ਸ੍ਰੀਮਤੀ ਜਗਰੂਪ ਕੌਰ ਬਾਠ ਆਈ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਸਿਵਲ ਲਾਇਨ ਲੁਧਿਆਣਾ ਦੀ ਅਗਵਾਈ ਵਿੱਚ ਕਾਲ ਸੈਂਟਰਾ ਵੱਲੋਂ ਆਮ ਪਬਲਿਕ ਨਾਲ ਧੋਖਾਧੜੀ ਕਰਨ ਵਾਲਿਆ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਜਿਸ ਦੇ ਤਹਿਤ ਕਾਲ ਸੈਂਟਰਾ ਰਾਹੀਂ ਆਮ ਪਬਲਿਕ ਨਾਲ ਧੋਖਾਧੜੀ ਕਰਨ ਵਾਲਿਆਂ ਦੇ ਖ਼ਿਲਾਫ਼ ਥਾਣਾ ਡਿਵੀਜਨ ਨੰਬਰ-8 ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ 29 ਜਣਿਆਂ ਨੂੰ ਕਾਬੂ ਕਰਕੇ ਉਹਨਾ ਕੋਲੋਂ 14 ਇਲੈਕਟ੍ਰੋਨਿਕ ਟੈਬ, 34 ਮੋਬਾਇਲ ਫੋਨ, 2 ਲੈਪਟਾਪ, 1,17,000 ਰੁਪਏ ਦੀ ਨਗਦੀ ਅਤੇ ਇੱਕ ਐਕਟੀਵਾ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

 

ਵਿਦੇਸ਼

Scroll to Top