July 2, 2024 8:15 pm
42 ਲੱਖ ਰੁਪਏ

ਨਕਲੀ ਪੁਲਿਸ ਅਫਸਰਾਂ ਨੇ ਦੋ ਨੌਜਵਾਨਾਂ ਨੂੰ ਅਗਵਾ ਕਰਕੇ ਲੁੱਟੇ 42 ਲੱਖ ਰੁਪਏ

ਚੰਡੀਗੜ੍ਹ 16 ਅਪ੍ਰੈਲ 2022: ਪੰਜਾਬ ‘ਚ ਵੱਧ ਰਹੀਆਂ ਲੁੱਟਾਂ-ਖੋਹਾਂ ਅਤੇ ਕਤਲ ਵਰਗੀਆਂ ਵਾਰਦਾਤਾਂ ਨੇ ਪੰਜਾਬ ਸਰਕਾਰ ਅਤੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ | ਇਨ੍ਹਾਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਇਸੇ ਚੱਲਦੇ ਬਠਿੰਡਾ ਦੇ ਹਨੂੰਮਾਨ ਚੌਕ ਸਥਿਤ ਹੋਟਲ ਫਾਈਵ ਰਿਵਰ ‘ਚ 42 ਲੱਖ ਰੁਪਏ ਦੀ ਲੁੱਟ ਦੀ ਘਟਨਾ ਸਾਹਮਣੇ ਆਈ ਹੈ ।

ਦੱਸਿਆ ਜਾ ਰਿਹਾ ਹੈ ਘਟਨਾ ਅੱਜ ਯਾਨੀ ਸ਼ਨੀਵਾਰ ਸਵੇਰੇ ਕਰੀਬ ਸਾਢੇ 4 ਵਜੇ ਵਾਪਰੀ।ਦਸਿਆ ਜਾ ਰਿਹਾ ਹੈ ਕਿ ਘਟਨਾ ਨੂੰ ਅੰਜਾਮ ਪੁਲਿਸ ਦੀ ਵਰਦੀ ਪਾ ਕੇ ਆਏ ਦੋ ਵਿਅਕਤੀਆਂ ਨੇ ਦਿੱਤਾ ਹੈ। ਉਨ੍ਹਾਂ ਦੇ ਨਾਲ ਸਿਵਲ ਡਰੈੱਸ ‘ਚ ਦੋ ਹੋਰ ਵਿਅਕਤੀ ਸਨ। ਇਸ ਦੌਰਾਨ ਵਾਪਰੀ ਘਟਨਾ ਹੋਟਲ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ। ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ| ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਨੂੰ ਦਿੱਤੀ ਸੂਚਨਾ ‘ਚ ਪਟਿਆਲਾ ਵਾਸੀ ਗੁਰਪ੍ਰੀਤ ਸਿੰਘ, ਫਰੀਦਕੋਟ ਵਾਸੀ ਵਰਿੰਦਰ ਸਿੰਘ ਤੇ ਲੁਧਿਆਣਾ ਵਾਸੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਹ ਹੋਟਲ ਦੇ ਕਮਰਾ ਨੰਬਰ 203 ਤੇ 204 ‘ਚ ਰੁਕੇ ਸਨ। ਉਨ੍ਹਾਂ ਕੋਲ 42 ਲੱਖ ਰੁਪਏ ਸਨ, ਜੋ ਉਨ੍ਹਾਂ ਨੇ ਜੈਪੁਰ ਦੇ ਇਕ ਵਿਅਕਤੀ ਨੂੰ ਦੇਣੇ ਸਨ। ਰਾਤ ਨੂੰ ਚਾਰ ਵਿਅਕਤੀ ਆਏ, ਜਿਨ੍ਹਾਂ ਵਿੱਚੋਂ 2 ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। ਉਹ ਉਨ੍ਹਾਂ ਤੋਂ ਪੈਸੇ ਲੈ ਕੇ ਦੋਵਾਂ ਨੂੰ ਆਪਣੇ ਨਾਲ ਲੈ ਗਏ। ਕੁਝ ਦੂਰ ਜਾਣ ਤੋਂ ਬਾਅਦ ਮਲੋਟ ਰੋਡ ‘ਤੇ ਕਾਰ ਛੱਡ ਕੇ ਫ਼ਰਾਰ ਹੋ ਗਏ।