Parkash Singh Badal

Punjab News: ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਿਆ ਜਾਵੇਗਾ ਫ਼ਖਰ-ਏ-ਕੌਮ ਸਨਮਾਨ

ਚੰਡੀਗੜ੍ਹ, 02 ਦਸੰਬਰ 2024: ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਅੱਜ ਪੰਜ ਸਿੱਖ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਅਤੇ ਉਸ ਵੇਲੇ ਦੇ ਕੈਬਿਨਟ ਮੰਤਰੀਆਂ ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ ਕਰਨ ਅਤੇ ਬੇਅਦਬੀ ਮਾਮਲੇ ‘ਚ ਸਜ਼ਾ ਸੁਣਾਈ ਜਾ ਰਹੀ ਹੈ |

ਇਸਦੇ ਨਾਲ ਹੀ ਸਿੰਘ ਸਹਿਬਾਨਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਤੋਂ ਫ਼ਖਰ-ਏ-ਕੌਮ ਸਨਮਾਨ ਵਾਪਸ ਲੈਣ ਦੇ ਹੁਕਮ ਦਿੱਤੇ ਹਨ | ਇਸਦੇ ਨਾਲ ਹੀ ਡੇਰਾ ਮੁਖੀ ਨੂੰ ਮੁਆਫ਼ ਦੇਣ ਵਾਲੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਸਾਰੀਆਂ ਸਹੂਲਤਾਂ ਵਾਪਸ ਲੈਣ ਦੇ ਹੁਕਮ ਦਿੱਤੇ ਹਨ |

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਨ੍ਹਾਂ ਜਥੇਦਾਰਾਂ ਨੂੰ ਜਨਤਕ ਪ੍ਰੋਗਰਾਮ ‘ਚ ਬੋਲਣ ‘ਤੇ ਪਾਬੰਦੀ ਰਹੇਗੀ | ਇਸਦੇ ਨਾਲ ਹੀ ਪੈਸਾ ਸ਼੍ਰੋਮਣੀ ਕਮੇਟੀ ਦਾ ਵਰਤਿਆ ਗਿਆ ਉਹ ਸਮੇਤ ਵਿਆਜ ਵਾਪਸ ਕੀਤਾ ਜਾਵੇ | ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ 1 ਲੱਖ 25 ਹਜ਼ਾਰ ਬੂਟੇ ਲਾਉਣ ਦੇ ਹੁਕਮ ਦਿੱਤੇ ਹਨ |

Scroll to Top