Site icon TheUnmute.com

ਸਮਾਣਾ ਪੁਲਿਸ ਵੱਲੋਂ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ਹੇਠ ਚਾਰ ਮੌਜੂਦਾ ਕੌਂਸਲਰ ਦੇ ਘਰਵਾਲੇ ਗ੍ਰਿਫਤਾਰ

Samana police

ਪਟਿਆਲਾ 28 ਦਸੰਬਰ 2022: ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਵਿਖੇ ਬੀਤੀ ਰਾਤ ਦੇ ਤਹਿਸੀਲ ਕੰਪਲੈਕਸ ਦੇ ਨਾਲ ਬਣ ਰਹੇ ਬਿਜਲੀ ਸ਼ਿਕਾਇਤ ਘਰ ਦੀ ਉਸਾਰੀ ਦੌਰਾਨ ਚਾਰ ਵਿਅਕਤੀਆਂ ਵਲੋਂ ਉਸਾਰੀ ਵਾਲੀ ਥਾਂ ‘ਤੇ ਝਗੜਾ ਕੀਤਾ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਨ੍ਹਾਂ ਚਾਰ ਜਣਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ 353, 186, 506 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਪੰਜ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ |

ਇਸ ਮੌਕੇ ਸਿਟੀ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਇਹ ਚਾਰੇ ਕੌਂਸਲਰ ਦੇ ਘਰਵਾਲੇ ਸਰਕਾਰੀ ਕੰਮ ਵਿਚ ਵਿਘਨ ਪਾ ਰਹੇ ਸਨ। ਜਿਸ ਤਹਿਤ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਬਿਜਲੀ ਬੋਰਡ ਦੇ ਜੇਈ ਅਤੇ ਲਾਈਨਮੈਨਾਂ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ |

ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਜਦੋਂ ਕਿ ਇਸ ਬਾਰੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਕਾਰਜ ਸਾਧਕ ਅਫਸਰ ਵੀ ਨਾ ਪਤਾ ਹੋਣ ਦੀ ਗੱਲ ਕਹਿ ਕੇ ਪੱਲਾ ਝਾੜ ਰਹੇ ਹਨ। ਜ਼ਿਕਰਯੋਗ ਹੈ ਕਿ ਬਿਜਲੀ ਕੰਪਲੇਟ ਦਫਤਰ ਕੌਣ ਬਣਾ ਰਿਹਾ ਹੈ, ਕਿਸੇ ਨੂੰ ਕੁਝ ਪਤਾ ਨਹੀਂ। ਜਾਣਕਾਰੀ ਅਨੁਸਾਰ ਪ੍ਰੀਤੀ ਰਾਣੀ ਵਾਰਡ ਨੰਬਰ-5 ਉਸਦੇ ਘਰਵਾਲੇ ਮੰਗਤ ਮੌਜੂਦਾ ਸ਼ਹਿਰੀ ਪ੍ਰਧਾਨ ਕਾਂਗਰਸ, ਗੁਰਜੀਤ ਕੌਰ ਵਾਰਡ ਨੰਬਰ 11 ਦੇ ਘਰਵਾਲੇ ਕੌਂਸਲਰ ਜਸਵਿੰਦਰ, ਬੱਬੂ ਜਸਵਿੰਦਰ ਕੌਰ ਵਾਰਡ ਨੰਬਰ 13 ਕਾਂਗਰਸੀ ਕੌਂਸਲਰ ਪਰਮਜੀਤ ਸਿੰਘ ਸੰਧੂ, ਅੰਗਰੇਜ਼ ਕੌਰ ਕੌਂਸਲਰ ਦੇ ਘਰਵਾਲੇ ਕੁਲਵਿੰਦਰ ਸਿੰਘ ਤੇ ਮਾਮਲਾ ਦਰਜ ਕੀਤਾ ਗਿਆ ਹੈ ।

ਇਸ ਬਾਰੇ ਜਦੋਂ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਹੀ ਆਇਆ ਹਾਂ ਅਤੇ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ | ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਵੀ ਪਹਿਲਾਂ ਝੂਠੇ ਪਰਚੇ ਦਰਜ ਕਰਵਾਏ ਸਨ। ਅੱਜ ਚਾਰਾਂ ਨੂੰ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾ ਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ । ਇਸ ਮੌਕੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਕਿ ਸਿਹਤ ਮੰਤਰੀ ਵੱਲੋਂ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ ਅਤੇ ਕਾਂਗਰਸ ਪਾਰਟੀ ਵੱਡੀ ਪੱਧਰ ‘ਤੇ ਧਰਨਾ ਪ੍ਰਦਰਸ਼ਨ ਕਰਨਗੇ।

Exit mobile version