dc

ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਦੇ ਪਰਿਵਾਰ ਮੈਂਬਰ ਪਹੁੰਚੇ ਡੀ.ਸੀ. ਦਫਤਰ

ਅੰਮ੍ਰਿਤਸਰ 27 ਫਰਵਰੀ 2022 : ਯੂਕ੍ਰੇਨ ( Ukraine) ’ਚ ਫਸੇ ਵਿਦਿਆਰਥੀਆਂ ਦੇ ਪਰਿਵਾਰ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ’ਚ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਨੂੰ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਨਹੀਂ ਮਿਲਿਆ। ਇਸ ਦੌਰਾਨ ਇਨ੍ਹਾਂ ਪਰਿਵਾਰਾਂ ਨੇ ਆਪਣਾ ਰੋਸ ਜ਼ਾਹਿਰ ਕੀਤਾ ਤੇ ਕਿਹਾ ਕਿ ਸਰਕਾਰ ਵੱਲੋਂ ਸਿਰਫ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਹਕੀਕਤ ’ਚ ਕੁਝ ਵੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਨੇਤਾ ਵੋਟ ਲੈਣ ਆਉਂਦੇ ਸਨ ਪਰ ਅੱਜ ਉਨ੍ਹਾਂ ਦੀ ਸਾਰ ਲੈਣ ਕੋਈ ਨਹੀਂ ਆਇਆ। ਇਸ ਦੌਰਾਨ ਇਕ ਔਰਤ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਯੂਕ੍ਰੇਨ ’ਚ ਹੈ ਤੇ ਉਹ ਬੱਚਿਆਂ ਕਰਕੇ ਬਹੁਤ ਪ੍ਰੇ਼ਸ਼ਾਨ ਹਨ। ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।

Scroll to Top