Site icon TheUnmute.com

ਮਸ਼ਹੂਰ ਕੁਲ੍ਹੜ-ਪੀਜ਼ਾ ਜੋੜਾ ਮੁੜ ਸੁਰਖੀਆਂ ‘ਚ, ਗੁਆਂਢੀ ਦੁਕਾਨਦਾਰ ਨਾਲ ਹੋਈ ਹੱਥੋਪਾਈ

famous Kullad-pizza

ਚੰਡੀਗੜ੍ਹ 05 ਦਸੰਬਰ 2022: ਮਸ਼ਹੂਰ ਕੁਲ੍ਹੜ-ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ‘ਚ ਹੈ।ਜਲੰਧਰ ਸ਼ਹਿਰ ਦੇ ਵਾਲਮੀਕੀ ਚੌਂਕ ਨੇੜੇ ਫਰੈਸ਼ ਬਾਈਟ ਦੇ ਨਾਂ ਨਾਲ ਮਸ਼ਹੂਰ ਕੁਲ੍ਹੜ-ਪੀਜ਼ਾ ਦਾ ਗੁਆਂਢੀ ਦੁਕਾਨਦਾਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਹੈ। ਇਸ ਝਗੜੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ | ਇਸ ਵਾਇਰਲ ਵੀਡੀਓ ‘ਚ ਪਤੀ-ਪਤਨੀ ਤੇ ਉਨ੍ਹਾਂ ਦੇ ਗੁਆਂਢੀ ਇੱਕ-ਦੂਜੇ ਨੂੰ ਗਾਲਾਂ ਕੱਢ ਸੁਣਾਈ ਦੇ ਰਹੇ ਹਨ |

ਇਸ ਦੌਰਾਨ ਸਥਾਨਕ ਲੋਕਾਂ ਨੇ ਦੋਵੇਂ ਧਿਰਾਂ ਨੂੰ ਵੱਖ-ਵੱਖ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲ੍ਹੜ ਪੀਜ਼ਾ ਰੇਹੜੀ ਕੋਲ ਜੋ ਮੇਜ਼ ਰੱਖੇ ਹੋਏ ਸਨ, ਉਹ ਉਸਾਰੀ ਦੇ ਕੰਮ ਕਾਰਨ ਗੁਆਂਢੀਆਂ ਨੇ ਹਟਾ ਦਿੱਤੇ ਜਿਸ ਨੂੰ ਲੈ ਕੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ। ਲੋਕਾਂ ਦਾ ਕਹਿਣਾ ਹੈ ਕਿ ਸੜਕ ’ਤੇ ਵਾਹਨ ਖੜ੍ਹੇ ਹੋਣ ਕਾਰਨ ਉਨ੍ਹਾਂ ਨੂੰ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।

Exit mobile version