Jaswinder Bhalla

ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ ਦੇ ਪਾਏ ਜਾਣਗੇ ਭੋਗ, ਪਹੁੰਚਣਗੀਆਂ ਵੱਡੀਆਂ ਸ਼ਖਸੀਅਤਾਂ

30 ਅਗਸਤ 2025: ਪੰਜਾਬੀ ਫਿਲਮਾਂ (punjabi films) ਦੇ ਮਸ਼ਹੂਰ ਕਾਮੇਡੀਅਨ ਅਤੇ ਦਰਸ਼ਕਾਂ ਦੇ ਪਸੰਦੀਦਾ ਜਸਵਿੰਦਰ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਵੱਡੀਆਂ ਸ਼ਖਸੀਅਤਾਂ ਉੱਥੇ ਪਹੁੰਚਣਗੀਆਂ, ਜਿਸ ਲਈ ਪੁਲਿਸ ਨੇ ਵੀ ਤਿਆਰੀਆਂ ਕਰ ਲਈਆਂ ਹਨ।

ਭੱਲਾ ਦਾ ਦੇਹਾਂਤ 22 ਅਗਸਤ ਦੀ ਸਵੇਰ ਨੂੰ 65 ਸਾਲ ਦੀ ਉਮਰ ਵਿੱਚ ਦਿਮਾਗੀ ਦੌਰਾ ਪੈਣ ਕਾਰਨ ਹੋਇਆ ਸੀ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਕਸਬੇ ਵਿੱਚ ਹੋਇਆ ਸੀ। ਭੱਲਾ ਦੇ ਦੇਹਾਂਤ ‘ਤੇ ਪੰਜਾਬੀ ਫਿਲਮ ਇੰਡਸਟਰੀ ਦੀਆਂ ਵੱਡੀਆਂ ਸ਼ਖਸੀਅਤਾਂ ਦੇ ਨਾਲ-ਨਾਲ ਰਾਜਨੀਤੀ ਅਤੇ ਸਮਾਜ ਦੀਆਂ ਜਾਣੀਆਂ-ਪਛਾਣੀਆਂ ਸ਼ਖਸੀਅਤਾਂ ਵੀ ਸ਼ਰਧਾਂਜਲੀ ਦੇਣ ਲਈ ਆਈਆਂ ਸਨ।

ਅੰਤਿਮ ਸੰਸਕਾਰ ਮੋਹਾਲੀ ਵਿੱਚ ਕੀਤੇ ਗਏ

ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਮੋਹਾਲੀ ਵਿੱਚ ਕੀਤਾ ਗਿਆ, ਜਿੱਥੇ ਉਨ੍ਹਾਂ ਦੇ ਪੁੱਤਰ ਪੁਖਰਾਜ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਦੌਰਾਨ ਪੰਜਾਬੀ ਸਿਤਾਰੇ ਗਿੱਪੀ ਗਰੇਵਾਲ ਅਤੇ ਬੀਨੂ ਢਿੱਲੋਂ ਭਾਵੁਕ ਮਾਹੌਲ ਵਿੱਚ ਰੋ ਪਏ। ਸ਼ਮਸ਼ਾਨਘਾਟ ਵਿੱਚ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਇਕੱਠੇ ਹੋਏ ਸਨ। ਭੀੜ ਨੂੰ ਸੰਭਾਲਣ ਲਈ ਸਖ਼ਤ ਪੁਲਿਸ ਪ੍ਰਬੰਧ ਕੀਤੇ ਗਏ ਸਨ।

Read More:  ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦੇ.ਹਾਂ.ਤ

Scroll to Top