ਪਾਲਾ ਜਲਾਲਪੁਰੀਆ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ‘ਚ ਸ਼ਾਮਲ

ਪੰਜਾਬ, 26 ਅਪ੍ਰੈਲ 2026: ਕਬੱਡੀ ਖਿਡਾਰੀ ਅਤੇ ਪ੍ਰਸਿੱਧ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋਏ। ‘ਆਪ’ ਸਰਕਾਰ ਮੁਤਾਬਕ ਇਸ ਪ੍ਰਸਿੱਧ ਖੇਡ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਪਾਲਾ ਜਲਾਲਪੁਰੀਆ ਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ‘ਚ ਆਪਣੀ ਸ਼ਾਨਦਾਰ ਤਕਨੀਕ ਅਤੇ ‘ਕਲੋਜ਼ ਫਾਈਟਰ’ ਦੇ ਹੁਨਰ ਲਈ ਜਾਣੇ ਜਾਂਦੇ ਹਨ, ਜਿਸਨੇ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਣ ਦਿਵਾਇਆ ਹੈ।

ਇਸ ਮੌਕੇ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਜਲਾਲਪੁਰੀਆ ਵਰਗਾ ਅੰਤਰਰਾਸ਼ਟਰੀ ਪੱਧਰ ਦਾ ਖਿਡਾਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਹੈ। ਪਾਲਾ ਨੇ ਖੇਡਾਂ ਦੇ ਖੇਤਰ ‘ਚ ਹਮੇਸ਼ਾ ਪੰਜਾਬ ਦਾ ਮਾਣ ਵਧਾਇਆ ਹੈ, ਅਤੇ ਹੁਣ ਉਹ ਲੋਕ ਸੇਵਾ ਦੇ ਖੇਤਰ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗਾ। ਸਾਡੀ ਸਰਕਾਰ ਖਿਡਾਰੀਆਂ ਦਾ ਸਨਮਾਨ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ। ਪਾਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ‘ਚ ਨਵਾਂ ਉਤਸ਼ਾਹ ਪੈਦਾ ਹੋਵੇਗਾ।

Read More: ਕਬੱਡੀ ਪ੍ਰਮੋਟਰ ਕ.ਤ.ਲ ਮਾਮਲਾ: ਦੋ ਨਿਸ਼ਾਨੇਬਾਜ਼ਾਂ ਸਮੇਤ ਤਿੰਨ ਮੁਲਜ਼ਮ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ

ਵਿਦੇਸ਼

Scroll to Top