July 5, 2024 5:10 pm
ਦਲਜੀਤ ਕੌਰ

ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਪੂਰੇ ਹੋ ਗਏ

ਚੰਡੀਗੜ੍ਹ 17 ਨਵੰਬਰ 2022  : ਪੰਜਾਬੀ ਸਿਨਮਾ ਜਗਤ ਦੀ ਸੁਪਰ ਸਟਾਰ ਰਹੀ ਹੀਰੋਇਨ ਦਿਲਜੀਤ ਕੌਰ ਪੂਰੇ ਹੋ ਗਏ। ਉਨ੍ਹਾਂ ਨੇ 69 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਆਪਣੇ ਸਮੇਂ ਵਿਚ ਪੰਜਾਬੀ ਫ਼ਿਲਮਾਂ ਦੀ “ਹੇਮਾ ਮਾਲਿਨੀ” ਵਜੋਂ ਮਸ਼ਹੂਰ ਰਹੀ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ ਅਦਾਕਾਰੀ ਕੀਤੀ ਸੀ। ਉਹ ਪਿਛਲੇ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਚਲੇ ਆ ਰਹੇ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ।

 

Daljeet-Kaur-

ਦਲਜੀਤ ਕੌਰ