ਚੰਡੀਗੜ੍ਹ, 2 ਅਪ੍ਰੈਲ 2025: ਮਸ਼ਹੂਰ ਪੰਜਾਬੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ (Hansraj Hans) ਦੀ ਪਤਨੀ ਰੇਸ਼ਮ ਕੌਰ ਦਾ ਅੱਜ ਦਿਹਾਂਤ ਹੋ ਗਿਆ | ਮਿਲੀ ਜਾਣਕਾਰੀ ਮੁਤਾਬਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਲੰਮੇ ਸਮੇਂ ਤੋਂ ਬਿਮਾਰ ਸਨ, ਅੱਜ ਦੁਪਹਿਰ ਜਲੰਧਰ ਦੇ ਟੈਗੋਰ ਹਸਪਤਾਲ ‘ਚ ਆਖਰੀ ਸਾਹ ਲਏ।
ਰੇਸ਼ਮ ਕੌਰ ਦੇ ਦਿਹਾਂਤ ‘ਤੇ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੇ ਪਰਿਵਾਰ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਜਿਕਰਯੋਗ ਹੈ ਕਿ ਦਲੇਰ ਮਹਿੰਦੀ ਦੀ ਬੇਟੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਪੁੱਤਰ ਨਵਰਾਜ ਹੰਸ ਨਾਲ ਹੋਇਆ ਸੀ। ਰੇਸ਼ਮ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ‘ਚ ਵੀ ਸੋਗ ਦੀ ਲਹਿਰ ਹੈ।
ਰੇਸ਼ਮ ਕੌਰ ਦੇ ਦਿਹਾਂਤ ‘ਤੇ ਪੰਜਾਬੀ, ਬਾਲੀਵੁੱਡ ਅਤੇ ਰਜਨੀਤਿਕ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਹੰਸਰਾਜ ਹੰਸ ਦੇ ਰਿਸ਼ਤੇਦਾਰ ਉਨ੍ਹਾਂ ਦੇ ਘਰ ਸੰਵੇਦਨਾ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਘਰ ਦੇ ਅੰਦਰ ਤੰਬੂਆਂ ਸਮੇਤ ਹੋਰ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜਿਕਰਯੋਗ ਹੈ ਕਿ ਅੱਜ ਤੋਂ ਲਗਭਗ 16 ਦਿਨ ਬਾਅਦ, 18 ਅਪ੍ਰੈਲ ਨੂੰ ਹੰਸਰਾਜ ਹੰਸ ਅਤੇ ਉਨ੍ਹਾਂ ਦੀ ਪਤਨੀ ਦੀ ਵਿਆਹ ਵਰ੍ਹੇਗੰਢ ਸੀ |