ਚੰਡੀਗੜ੍ਹ 05 ਫਰਵਰੀ 2022: ਭਾਰਤ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ (Lata Mangeshkar) ਦੀ ਹਾਲਤ ਇਕ ਵਾਰ ਫਿਰ ਵਿਗੜ ਗਈ ਹੈ। ਉਨ੍ਹਾਂ ਨੂੰ ਮੁੜ ਵੈਂਟੀਲੇਟਰ ‘ਤੇ ਭੇਜ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਗਾਇਕਾ ਲਤਾ ਮੰਗੇਸ਼ਕਰ (Lata Mangeshkar) ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕੋਰੋਨਾ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਦਰਅਸਲ ਗਾਇਕਾ ਲਤਾ ਮੰਗੇਸ਼ਕਰ (Lata Mangeshkar) ਨੂੰ 8 ਜਨਵਰੀ ਨੂੰ ਕੋਰੋਨਾ ਅਤੇ ਨਿਮੋਨੀਆ ਤੋਂ ਪੀੜਤ ਹੋਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ‘ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਸੀ ਪਰ ਅੱਜ ਫਿਰ ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਭੇਜ ਦਿੱਤਾ ਗਿਆ ਹੈ।