June 24, 2024 5:39 pm
Faridkot Jail

Faridkot: ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚੋਂ 5 ਮੋਬਾਈਲ ਫੋਨ ਹੋਏ ਬਰਾਮਦ

ਚੰਡੀਗੜ੍ਹ 22 ਅਕਤੂਬਰ 2022: ਪੰਜਾਬ ਦੀਆਂ ਜੇਲ੍ਹਾਂ ਵਿਚ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਤਾਰ ਜਾਰੀ ਹੈ, ਇਸਦੇ ਹੀ ਹੁਣ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ (Faridkot’s Central Modern Jail) ਇੱਕ ਵਾਰ ਫਿਰ ਸੁਰਖੀਆਂ ਵਿਚ ਹੈ | ਇਸਦੇ ਨਾਲ ਹੀ ਇਕ ਵਾਰ ਫਿਰ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਇਕ ਟੱਚ ਸਕਰੀਨ ਮੋਬਾਈਲ ਸਮੇਤ ਕੁੱਲ 5 ਮੋਬਾਈਲ ਬਰਾਮਦ ਹੋਏ ਹਨ। ਪੁਲਿਸ ਪ੍ਰਸ਼ਾਸਨ ਨੇ ਇਕ ਕੈਦੀ ਅਤੇ ਇਕ ਹਵਾਲਾਤੀ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕਰ ਲਿਆ ਹੈ।