Site icon TheUnmute.com

Faridkot Bus Accident: ਫਰੀਦਕੋਟ ਬੱਸ ਹਾਦਸੇ ‘ਤੇ CM ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ

Faridkot Bus Accident

ਚੰਡੀਗੜ੍ਹ, 18 ਫਰਵਰੀ 2025: Faridkot Bus Accident News: ਅੱਜ ਸਵੇਰ ਫਰੀਦਕੋਟ ‘ਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਕੋਟਕਪੂਰਾ ਤੋਂ ਫਰੀਦਕੋਟ ਆ ਰਹੀ ਇੱਕ ਪ੍ਰਾਈਵੇਟ ਬੱਸ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਰੇਲਿੰਗ ਤੋੜ ਕੇ ਨਾਲੇ ‘ਚ ਜਾ ਡਿੱਗੀ। ਇਸ ਹਾਦਸੇ ਵਿੱਚ 5 ਜਣਿਆਂ ਦੀ ਦਰਦਨਾਕ ਮੌਤ ਹੋ ਗਈ, ਜਦੋਂ ਕਿ ਕਈ ਜਣੇ ਜ਼ਖਮੀ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ‘ਅੱਜ ਸਵੇਰੇ ਫਰੀਦਕੋਟ ‘ਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਯਾਤਰੀਆਂ ਨਾਲ ਭਰੀ ਬੱਸ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ‘ਚ ਡਿੱਗ ਗਈ।’ ਜਿਸ ਕਾਰਨ ਕਈ ਜਣੇ ਜ਼ਖਮੀ ਹੋਏ ਹਨ ਅਤੇ ਹੋਰਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਤੁਰੰਤ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ ਹੈ ਅਤੇ ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ।

ਹਾਦਸੇ (Faridkot Bus Accident) ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਸਾਰੇ ਜ਼ਖਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਪ੍ਰਾਈਵੇਟ ਨਿਊ ਦੀਪ ਕੰਪਨੀ ਦੀ ਦੱਸੀ ਜਾ ਰਹੀ ਹੈ | ਜਾਣਕਾਰੀ ਮੁਤਾਬਕ ਬੱਸ ਕੋਟਕਪੂਰਾ ਰੋਡ ‘ਤੇ ਸ਼ਾਹੀ ਹਵੇਲੀ ਨੇੜੇ ਸੇਮਨਾਲੇ ਦੇ ਪੁਲ ‘ਤੇ ਟਰੱਕ ਨਾਲ ਭਿਆਨਕ ਟੱਕਰ ਹੋਣ ਤੋਂ ਬਾਅਦ ਡਰੇਨ ‘ਚ ਜਾ ਡਿੱਗੀ |

Read More: Faridkot Bus Accident: ਫ਼ਰੀਦਕੋਟ ‘ਚ ਵੱਡਾ ਹਾਦਸਾ, ਸੇਮਨਾਲੇ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

Exit mobile version