July 2, 2024 6:52 pm
ਲੋਕ ਨਿਰਮਾਣ ਵਿਭਾਗ

ਫਰੀਦਕੋਟ ਜੇਲ੍ਹ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ‘ਚ ਜੇਲ੍ਹ ਸੁਪਰਡੈਂਟ ਨੂੰ ਕੀਤਾ ਮੁਅੱਤਲ

ਚੰਡੀਗੜ੍ਹ 26 ਮਈ 2022: ਪੰਜਾਬ ਸਰਕਾਰ ਜੇਲ੍ਹਾਂ ‘ਚ ਮੋਬਾਈਲ ਫ਼ੋਨ ਦੀ ਵਰਤੋਂ ‘ਤੇ ਸਖਤ ਦਿਖਾਈ ਦੇ ਰਹੀ ਹੈ | ਇਸਦੇ ਚੱਲਦੇ ਹਵਾਲਾਤੀ ਵਲੋਂ ਜੇਲ੍ਹ ‘ਚ ਵੀਡੀਓ ਸ਼ੇਅਰ ਕੀਤੇ ਜਾਣ ਤੋਂ ਬਾਅਦ ਜੇਲ੍ਹਾਂ ‘ਚ ਮੋਬਾਈਲ ਫ਼ੋਨ ‘ਤੇ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ।ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਮੁਤਾਬਿਕ ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।

ਜਿਕਰਯੋਗ ਹੈ ਕਿ ਪੰਜਾਬ ਦੇ ਸੁਧਾਰ ਘਰਾਂ ਮੋਬਾਈਲ ਫੋਨ ਦੀ ਵਰਤੋਂ ਕੋਈ ਨਵੀਂ ਗੱਲ ਨਹੀਂ ਹੈ। ਅਕਸਰ ਛਾਪੇਮਾਰੀ ਦੌਰਾਨ ਜੇਲ੍ਹਾਂ ‘ਚੋਂ ਮੋਬਾਈਲ ਫੋਨ ਬਰਾਮਦ ਕੀਤੇ ਜਾਂਦੇ ਹਨ। ਜਿਕਰਯੋਗ ਹੈ ਕਿ ਇਹ ਤਾਜ਼ਾ ਮਾਮਲਾ ਫਰੀਦਕੋਟ ਦਾ ਹੈ ਜਿੱਥੇ ਇਕ ਬੈਰਕ ‘ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪਾ ਦਿੱਤੀ। ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚ ਨਜ਼ਰਬੰਦ ਇਸ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢ ਦਿੱਤੀ, ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਖ਼ਤੀ ਦਿਖਾਉਂਦੇ ਹੋਏ ਸੁਪਰਡੈਂਟ ਮੁਅੱਤਲ ਕਰ ਦਿੱਤਾ।