Site icon TheUnmute.com

ਫਰੀਦਕੋਟ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਦੋ ਬ.ਦ.ਨਾ.ਮ ਅ.ਪ.ਰਾ.ਧੀ.ਆਂ ਨੂੰ ਕੀਤਾ ਗ੍ਰਿਫ਼ਤਾਰ

ASI arrested

20 ਮਾਰਚ 2025: ਫਰੀਦਕੋਟ ਪੁਲਿਸ (faridkot poloce) ਨੇ ਵੀਰਵਾਰ ਸਵੇਰੇ ਇੱਕ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ (arrest) ਕਰਨ ਵਿੱਚ ਸਫਲਤਾ ਹਾਸਲ ਕੀਤੀ, ਜੋ ਇੱਕ ਸਕਾਰਪੀਓ ਕਾਰ ਵਿੱਚ ਸਫ਼ਰ ਕਰ ਰਹੇ ਸਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 32 ਬੋਰ ਦਾ ਇੱਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਰੇਂਦਰ ਸਿੰਘ ਉਰਫ਼ ਗਗਨੀ ਅਤੇ ਲਖਵਿੰਦਰ ਸਿੰਘ ਉਰਫ਼ ਲੱਖੂ ਵਜੋਂ ਹੋਈ ਹੈ, ਜੋ ਕਿ ਜੈਤੋ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਹਨ। ਪੁਲਿਸ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਟੀਮ ਨੇ ਉਨ੍ਹਾਂ ਦਾ ਪਤਾ ਲਗਾਇਆ। ਮੁਕਾਬਲੇ ਤੋਂ ਬਾਅਦ ਦੋਵਾਂ ਨੂੰ ਫੜ ਲਿਆ ਗਿਆ।

ਸੂਚਨਾ ਮਿਲਦੇ ਹੀ ਐਸਐਸਪੀ ਡਾ. ਪ੍ਰਗਿਆ ਜੈਨ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਕਈ ਮਹੱਤਵਪੂਰਨ ਜਾਣਕਾਰੀਆਂ ਮਿਲਣ ਦੀ ਉਮੀਦ ਹੈ।

Read More: Bhawanigarh Police: ਨਸ਼ਿਆਂ ਖਿਲਾਫ ਪੁਲਿਸ ਦੀ ਸਖ਼ਤ ਕਾਰਵਾਈ, ਖੇਤ ‘ਚੋਂ 36 ਕਿਲੋ ਅਫੀਮ ਦੇ ਬੂਟੇ ਕੀਤੇ ਬਰਾਮਦ

Exit mobile version