ਫਰੀਦਕੋਟ ਪੁਲਿਸ

ਫਰੀਦਕੋਟ ਪੁਲਿਸ ਵੱਲੋਂ ਦੋ ਵਿਅਕਤੀ 12.1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਫਰੀਦਕੋਟ, 9 ਸਤੰਬਰ 2025: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਫਰੀਦਕੋਟ ਪੁਲਿਸ ਨੇ ਮੰਗਲਵਾਰ ਨੂੰ ਦੋ ਡਰੱਗ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਪਿੰਡ ਝਰੀਵਾਲਾ ਦੇ ਵਸਨੀਕ ਸੁਖਪ੍ਰੀਤ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਵਾਨ ਦੇ ਵਸਨੀਕ ਕਾਦਰ ਸਿੰਘ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ‘ਚ ਸਨ, ਜੋ ਕਿ ਇੱਕ ਵੱਡੇ ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਗੈਰ-ਕਾਨੂੰਨੀ ਖੇਪ ਪੁਲਿਸ ਥਾਣਾ ਸਦਰ ਫਰੀਦਕੋਟ ਦੇ ਅਧਿਕਾਰ ਖੇਤਰ ਅਧੀਨ ਪਿੰਡ ਝਰੀਵਾਲਾ ਤੋਂ ਬਰਾਮਦ ਕੀਤੀ ਹੈ।

ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਇਲਾਕੇ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਮਿਲੀ ਖਾਸ ਜਾਣਕਾਰੀ ਦੇ ਆਧਾਰ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਸਦਰ ਫਰੀਦਕੋਟ ਅਤੇ ਪੁਲਿਸ ਚੌਕੀ ਗੋਲੇਵਾਲਾ ਦੀਆਂ ਟੀਮਾਂ ਨੇ ਦੋਵਾਂ ਮੁਲਜ਼ਮਾਂ ਸੁਖਪ੍ਰੀਤ ਸਿੰਘ ਦੇ ਘਰ ਨੇੜੇ 12.1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ |

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਸਥਿਤ ਤਸਕਰ ਡਰੋਨ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਭਾਰਤੀ ਖੇਤਰ ‘ਚ ਪਹੁੰਚਾਉਂਦੇ ਸਨ, ਜਿਸ ਨੂੰ ਗ੍ਰਿਫ਼ਤਾਰ ਕੀਤੇ ਮੁਲਜ਼ਮ ਹੋਰ ਤਸਕਰਾਂ ਨੂੰ ਸਪਲਾਈ ਕਰਦੇ ਸਨ।

ਐਸਐਸਪੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਵੀ ਜਾਂਚ ਜਾਰੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ‘ਚ ਪੁਲਿਸ ਸਟੇਸ਼ਨ ਸਦਰ ਫਰੀਦਕੋਟ ਵਿਖੇ ਇੱਕ ਮਾਮਲਾ ਦਰਜ ਕੀਤਾ ਹੈ।

Read More: Punjab Police: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਵਿਦੇਸ਼

Scroll to Top