ਚੰਡੀਗੜ੍ਹ, 19 ਮਾਰਚ 2025: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ (Faridkot Police) ‘ਚ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਨੇ ਇਸ ਮੁਹਿੰਮ ਤਹਿਤ ਜ਼ਿਆਦਾਤਰ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਦਿੱਤਾ ਹੈ। ਪੁਲਿਸ (Faridkot Police) ਨੇ ਬੁੱਧਵਾਰ ਨੂੰ ਆਪ੍ਰੇਸ਼ਨ ਕਾਸੋ ਦੇ ਤਹਿਤ ਨਸ਼ੀਲੇ ਪਦਾਰਥਾਂ ਦੇ ਹੌਟਸਪੌਟਸ ‘ਤੇ ਛਾਪੇਮਾਰੀ ਕੀਤੀ ਅਤੇ ਸ਼ੱਕੀ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ।
ਇਸ ਦੌਰਾਨ ਪੁਲਿਸ (Faridkot Police) ਨੇ ਇਲਾਕੇ ‘ਚ ਘੁੰਮ ਰਹੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਹੈ। ਫਰੀਦਕੋਟ ਦੇ ਅੰਬੇਡਕਰ ਨਗਰ, ਸੰਜੇ ਨਗਰ ਬਸਤੀ, ਜੋਤ ਰਾਮ ਕਲੋਨੀ ਅਤੇ ਹੋਰ ਬਸਤੀਆਂ ‘ਚ ਡੀਐਸਪੀ ਤ੍ਰਿਲੋਚਨ ਸਿੰਘ ਦੀ ਨਿਗਰਾਨੀ ਹੇਠ ਕੁਝ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਵੀ ਲਿਆ ਗਿਆ।
ਦੂਜੇ ਪਾਸੇ ਜੈਤੋ ‘ਚ ਡੀਐਸਪੀ ਸੁਖਦੀਪ ਸਿੰਘ ਅਤੇ ਐਸਐਚਓ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਵੱਖ-ਵੱਖ ਬਸਤੀਆਂ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਡੀਐਸਪੀ ਤ੍ਰਿਲੋਚਨ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦੀ ਸਖ਼ਤੀ ਕਾਰਨ ਜ਼ਿਆਦਾਤਰ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ‘ਚ ਹਨ ਜਾਂ ਆਪਣੇ ਘਰ ਛੱਡ ਕੇ ਚਲੇ ਗਏ ਹਨ।
Read More: Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਪਿੰਡਾਂ ‘ਚ ਛਾਪੇਮਾਰੀ, ਪਿਸਤੌਲਾਂ ਤੇ ਹੈਰੋਇਨ ਬਰਾਮਦ