1 ਦਸੰਬਰ 2024: ਪੰਜਾਬ ਦੇ ਫਰੀਦਕੋਟ (faridkot) ਜ਼ਿਲੇ ਤੋਂ ਬਹੁਤ ਹੀ ਦਰਦਨਾਕ ਖਬਰ ਆ ਰਹੀ ਹੈ, ਜਿੱਥੇ ਦੇਰ ਸ਼ਾਮ ਫਰੀਦਕੋਟ-ਫਿਰੋਜ਼ਪੁਰ(Faridkot-Firozepur) ਰੋਡ ‘ਤੇ ਪਿੰਡ ਪਿੱਪਲੀ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇਕ ਮਹੀਨੇ ਦੀ ਮਾਸੂਮ ਬੱਚੀ ਦੀ ਮੌਤ (one-month-old innocent girl died) ਹੋ ਗਈ, ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਗੋਬਿੰਦ ਮੈਡੀਕਲ ਹਸਪਤਾਲ (Guru Gobind Medical Hospital) ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਫਰੀਦਕੋਟ ਦਾ ਰਹਿਣ ਵਾਲਾ ਇੱਕ ਪਰਿਵਾਰ ਆਲਟੋ ਕਾਰ ਵਿੱਚ ਜਾ ਰਿਹਾ ਸੀ ਕਿ ਫ਼ਿਰੋਜ਼ਪੁਰ ਵੱਲੋਂ ਆ ਰਹੇ ਇੱਕ ਟਰੱਕ ਨੇ ਕਾਰ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਇਸ ਟੱਕਰ ਕਾਰਨ ਇੱਕ ਰਿਕਸ਼ਾ ਵੀ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ‘ਚ ਬੈਠੀ ਇਕ ਮਹੀਨੇ ਦੀ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ‘ਚ ਸਵਾਰ ਸਾਰੀਆਂ ਸਵਾਰੀਆਂ ਅਤੇ ਰਿਕਸ਼ਾ ਚਾਲਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।
ਟੱਕਰ ਮਾਰਨ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਟਰੱਕ ਭਜਾ ਕੇ ਲੈ ਗਿਆ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪਿੰਡ ਵਾਸੀਆਂ ਅਨੁਸਾਰ ਸਵਾਰੀਆਂ ਨੂੰ ਬੜੀ ਮੁਸ਼ਕਲ ਨਾਲ ਕਾਰ ਵਿੱਚੋਂ ਬਾਹਰ ਕੱਢਿਆ ਗਿਆ, ਜਿਸ ਵਿੱਚ ਕਾਰ ਚਾਲਕ ਦੀਆਂ ਲੱਤਾਂ ਟੁੱਟ ਗਈਆਂ ਅਤੇ ਇੱਕ ਔਰਤ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਇਸ ਦੌਰਾਨ ਇਕ ਮਹੀਨੇ ਦੀ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਰਿਕਸ਼ਾ ਚਾਲਕ ਵੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ।