ਚੰਡੀਗੜ੍ਹ, 12 ਫਰਵਰੀ 2025: ਖਨੌਰੀ ਬਾਰਡਰ ‘ਤੇ ਕਿਸਾਨ ਦੀ ਮਹਾਂਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ (Baldev Singh Sirsa) ਨੂੰ ਦਿਲ ਦਾ ਦੌਰਾ (heart attack) ਪੈਣ ਦੀ ਖ਼ਬਰ ਸਾਹਮਣੇ ਆਈ ਹੈ | ਮਿਲੀ ਜਾਣਕਾਰੀ ਮੁਤਾਬਕ ਤੇ ਬਲਦੇਵ ਸਿੰਘ ਸਿਰਸਾ ਨੂੰ ਐਬੂਲੈਂਸ ਰਾਹੀਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਲਈ ਲਿਜਾਇਆ ਗਿਆ ਹੈ |
ਇਸ ਸਬੰਧੀ ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਹਾਰਟ ਅਟੈਕ ਦੀ ਦਵਾਈ ਜਿਹੜੀ ਲਗਾਤਾਰ ਚੱਲ ਰਹੀ ਸੀ | ਇਸ ਤੋਂ ਪਹਿਲਾਂ ਵੀ ਖਨੌਰੀ ਬਾਰਡਰ ‘ਤੇ ਉਹਨਾਂ ਨੂੰ ਇੱਕ ਵਾਰ ਹਾਰਟ ਅਟੈਕ ਆ ਚੁੱਕਾ ਹੈ, ਬਲਦੇਵ ਸਿੰਘ ਸਿਰਸਾ ਅੱਜ ਦਵਾਈ ਲੈ ਰਹੇ ਸਨ ਤਾਂ ਕਿਸਾਨ ਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਬਲਦੇਵ ਸਿੰਘ ਸਿਰਸਾ ਨੂੰ ਇੱਕ ਵਾਰ ਫਿਰ ਹਾਰਟ ਅਟੈਕ ਆ ਗਿਆ | ਜਿਸਦੇ ਚੱਲਦਿਆਂ ਉਹਨਾਂ ਦੀ ਹਾਲਤ ਵਿਗੜ ਗਈ ਹੈ ਅਤੇ ਉਹਨਾਂ ਨੂੰ ਐਮਬੂਲੈਂਸ ਰਾਹੀਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ ਹੈ |
ਦੂਜੇ ਪਾਸੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ | 12 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਕਿਸਾਨ ਮਹਾਂਪੰਚਾਇਤ ਹੋਵੇਗੀ । ਇਸ ‘ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ 78 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ, ਉਹ ਵੀ ਜਨਤਾ ਨੂੰ ਸੰਬੋਧਨ ਕਰਨਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ ਅਤੇ ਉਨ੍ਹਾਂ ਦੇ ਦਿਖਾਏ ਰਸਤੇ ‘ਤੇ ਚੱਲਣ ਦਾ ਅਹਿਦ ਲਿਆ ਜਾਵੇਗਾ | ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨ ਆਗੂ ਸਭ ਤੋਂ ਪਹਿਲਾਂ ਚੰਡੀਗੜ੍ਹ ‘ਚ ਏਕਤਾ ਮੀਟਿੰਗ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਕਿਸਾਨ ਖਨੌਰੀ ਵੀ ਜਾਣਗੇ।
Read More: ਕਿਸਾਨ ਸ਼ੰਭੂ ਬਾਰਡਰ ‘ਤੇ ਮਨਾਉਣਗੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ: ਸਰਵਣ ਸਿੰਘ ਪੰਧੇਰ