Site icon TheUnmute.com

ਕਿਸਾਨ ਆਗੂ ਜੋਗਿੰਦਰ ਉਗਰਾਹਾਂ ਨੇ ਕਿਸਾਨਾਂ ਤੇ ਲਾਠੀਚਾਰਜ ਮੁੱਦੇ ‘ਤੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

Joginder Ugrahan

ਚੰਡੀਗੜ੍ਹ 31 ਮਾਰਚ 2022: ਬੀਤੇ ਕੁਝ ਦਿਨ ਪਹਿਲਾਂ ਲੰਬੀ ‘ਚ ਹੋਏ ਕਿਸਾਨਾਂ (Farmer) ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦਿਆਂ ਹੋਇਆ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ (Joginder Ugrahan) ਦਾ ਵੱਡਾ ਬਿਆਨ ਦਿੱਤਾ । ਉਨ੍ਹਾਂ ਨੇ ਇਸ ਸਾਰੀ ਘਟਨਾ ਦਾ ਜਿੰਮੇਵਾਰ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਨੂੰ ਠਹਿਰਾਇਆ ਹੈ।

ਇਸ ਦੌਰਾਨ ਕਿਸਾਨ ਆਗੂ ਜੋਗਿੰਦਰ ਉਗਰਾਹਾਂ (Joginder Ugrahan) ਨੇ ਐਲਾਨ ਕੀਤਾ ਕਿ ਡੀਸੀ ਮੁਕਤਸਰ ਅਤੇ ਡੀਐਸਪੀ ਮਲੋਟ ਤੇ ਸਖ਼ਤ ਕਾਰਵਾਈ ਜਿੰਨੀ ਦੇਰ ਤੱਕ ਨਹੀਂ ਹੁੰਦੀ ਅਤੇ ਕਿਸਾਨਾਂ ਨੂੰ ਨਰਮੇ ਦਾ ਮੁਆਵਜਾ਼ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ਤੇ ਦਰਜ ਪਰਚੇ ਵੀ ਵਾਪਸ ਲੈਣ ਦੀ ਉਗਰਾਹਾਂ ਨੇ ਅਪੀਲ ਕੀਤੀ ਅਤੇ ਨਾਲ ਹੀ ਐਲਾਨ ਕੀਤਾ ਕਿ, 1 ਅਪ੍ਰੈਲ ਨੂੰ ਮੁਕਤਸਰ ‘ਚ ਮਾਲਵਾ ਖੇਤਰ ਦਾ ਵੱਡਾ ਧਰਨਾ ਦਿੱਤਾ ਜਾਵੇਗਾ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਲੰਬੀ ‘ਚ ਕਿਸਾਨਾਂ ਤੇ ਹੋਏ ਲਾਠੀਚਾਰਜ ਤੋਂ ਬਾਅਦ ਜਿੱਥੇ ਮਾਲ ਮਹਿਕਮੇ ਦੇ ਅਧਿਕਾਰੀ ਅਤੇ ਕਰਮਚਾਰੀ ਹੜਤਾਲ ਤੇ ਚਲੇ ਗਏ ਸਨ, ਇਸ ਦੌਰਾਨ ਹੀ ਕਿਸਾਨਾਂ ਨੇ ਵੀ ਸੂਬਾ ਸਰਕਾਰ ਦੇ ਖਿਲਾਫ਼ ਰੋਹ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਸੀ।

ਅਸਲ ‘ਚ ਕਿਸਾਨ (Farmer) ਨਰਮੇ ਦੇ ਖਰਾਬ ਹੋਣ ਦਾ ਮੁਆਵਜ਼ਾ ਮੰਗ ਰਹੇ ਸਨ ਅਤੇ ਉਨ੍ਹਾਂ ਨੇ ਦੇਰ ਸ਼ਾਮ ਤੱਕ ਲੰਬੀ ਤਹਿਸੀਲ ਨੂੰ ਘੇਰਾ ਪਾਈ ਰੱਖਿਆ ਅਤੇ ਇਨਸਾਫ਼ ਦੀ ਮੰਗ ਕੀਤੀ। ਪਰ ਇਸੇ ਦੌਰਾਨ ਹੀ ਕਥਿਤ ਤੌਰ ਤੇ ਕੁੱਝ ਮਾਲ ਮਹਿਕਮੇ ਦੇ ਅਧਿਕਾਰੀਆਂ ਨੇ ਮੌਕੇ ਤੇ ਪੁਲਿਸ ਬੁਲਾ ਕੇ ਕਿਸਾਨਾਂ ਤੇ ਬੇਤਹਾਸ਼ਾ ਲਾਠੀਚਾਰਜ ਕਰਵਾ ਦਿੱਤਾ।

ਲਾਠੀਚਾਰਜ ਤੋਂ ਬਾਅਦ ਮਾਲ ਮਹਿਕਮੇ ਦੇ ਅਧਿਕਾਰੀ ਤੇ ਕਰਮਚਾਰੀ ਹੜਤਾਲ ਤੇ ਚਲੇ ਗਏ ਅਤੇ ਕਿਸਾਨਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਬੇਸ਼ੱਕ ਬੁੱਧਵਾਰ ਨੂੰ ਮਾਲ ਮੰਤਰੀ ਨਾਲ ਹੋਈ ਮੀਟਿੰਗ ਮਗਰੋਂ ਮਾਲ ਵਿਭਾਗ ਦੇ ਅਮਲੇ ਨੇ ਹੜਤਾਲ ਵਾਪਸ ਲੈ ਲਈ ਹੈ, ਪਰ ਦੂਜੇ ਪਾਸੇ ਕਿਸਾਨਾਂ ਦਾ ਰੋਹ ਉਸੇ ਤਰ੍ਹਾਂ ਜਾਰੀ ਹੈ ਅਤੇ ਉਹ ਵੀ ਇਨਸਾਫ਼ ਦੀ ਮੰਗ ਕਰ ਰਹੇ ਹਨ।

Exit mobile version