Rakesh Tikait

ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤੀ ਆਪਣੀ ਪ੍ਰਤੀਕਿਰਿਆ

ਚੰਡੀਗੜ੍ਹ,13 ਫਰਵਰੀ 2024: ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਸਬੰਧੀ ਕਾਨੂੰਨ ਬਣਾਉਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |

ਕਿਸਾਨਾਂ ਦੇ ਦਿੱਲੀ ਚੱਲੋ ਪ੍ਰਦਰਸ਼ਨ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਐਮਐਸਪੀ ਗਾਰੰਟੀ ਐਕਟ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ, ਬਿਜਲੀ ਸੋਧ ਬਿੱਲ ਅਤੇ ਕਰਜ਼ਾ ਮੁਆਫ਼ੀ ਦੇਸ਼ ਭਰ ਦੇ ਕਿਸਾਨਾਂ ਦੇ ਮੁੱਦੇ ਹਨ। ਕਈ ਕਿਸਾਨ ਯੂਨੀਅਨਾਂ ਹਨ ਅਤੇ ਉਨ੍ਹਾਂ ਦੇ ਵੱਖ-ਵੱਖ ਮੁੱਦੇ ਹਨ। ਦਿੱਲੀ ਵੱਲ ਮਾਰਚ ਕਰ ਰਹੇ ਇਨ੍ਹਾਂ ਕਿਸਾਨਾਂ ਲਈ ਜੇਕਰ ਸਰਕਾਰ ਕੋਈ ਮੁਸ਼ਕਿਲ ਖੜ੍ਹੀ ਕਰਦੀ ਹੈ ਤਾਂ ਅਸੀਂ ਇਨ੍ਹਾਂ ਤੋਂ ਦੂਰ ਨਹੀਂ ਹਾਂ, ਅਸੀਂ ਉਨ੍ਹਾਂ ਦੇ ਸਮਰਥਨ ‘ਚ ਹਾਂ।

Scroll to Top