July 7, 2024 6:09 am
Rakesh Tikait

ਚੋਣ ਨਤੀਜਿਆਂ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 11 ਮਾਰਚ 2022: ਭਾਰਤ ਦੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਬੀਤੇ ਦਿਨ ਐਲਾਨੇ ਜਾ ਚੁੱਕੇ ਹਨ | ਜਿਸ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਹੈਰਾਨੀਜਨਕ ਬਹੁਮਤ ਪ੍ਰਾਪਤ ਕੀਤਾ ਤੇ ਦੂਜੇ ਪਾਸੇ ਭਾਜਪਾ ਨੇ ਗੋਆ , ਉੱਤਰਾਖੰਡ , ਮਣੀਪੁਰ ਅਤੇ ਉੱਤਰ ਪ੍ਰਦੇਸ਼ ‘ਚ ਜਿੱਤ ਹਾਸਲ ਕੀਤੀ ਹੈ | ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਵੱਡਾ ਬਿਆਨ ਦਿੱਤਾ | ਉਨ੍ਹਾਂ ਕਿਹਾ ਕਿ ਜਨਤਾ ਦਾ ਫ਼ੈਸਲਾ ਸਭ ਤੋਂ ਮਹੱਤਵਪੂਰਨ ਹੈ, ਨਾਲ ਹੀ ਉਨ੍ਹਾਂ ਨੇ ਉਮੀਦ ਜਤਾਈ ਕਿ ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਗੋਆ ਅਤੇ ਮਣੀਪੁਰ ਦੀਆਂ ਨਵੀਆਂ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਲਈ ਕੰਮ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਰਾਸ਼ਟਰੀ ਬੁਲਾਰੇ ਦੀ ਇਹ ਪ੍ਰਤੀਕਿਰਿਆ ਵੀਰਵਾਰ ਰਾਤ ਉਸ ਸਮੇਂ ਆਈ, ਜਦੋਂ ਭਾਜਪਾ ਦੇ ਉੱਤਰ ਪ੍ਰਦੇਸ਼ ਸਮੇਤ ਚਾਰ ਸੂਬਿਆਂ, ਜਦੋਂ ਕਿ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ‘ਚ ਬਹੁਮਤ ਹਾਸਲ ਕਰਨ ਦੀ ਪੁਸ਼ਟੀ ਹੋ ਗਈ।

ਰਾਕੇਸ਼ ਟਿਕੈਤ (Rakesh Tikait) ਨੇ ਹਿੰਦੀ ‘ਚ ਟਵੀਟ ਕੀਤਾ,”ਲੋਕਤੰਤਰ ਦੇ ਵੱਡੇ ਤਿਉਹਾਰ ‘ਚ ਜਨਤਾ ਦਾ ਫ਼ੈਸਲਾ ਸਭ ਤੋਂ ਮਹੱਤਵਪੂਰਨ ਹੁੰਦਾ ਹੈ। ਕਿਸਾਨ ਅੰਦੋਲਨ ਨੇ ਆਪਣਾ ਅਸਰ ਦਿਖਾ ਦਿੱਤਾ। ਅਸੀਂ ਉਮੀਦ ਕਰਦੇ ਹਾਂ ਕਿ ਜੋ ਵੀ ਸਰਕਾਰਾਂ ਬਣੀਆਂ ਹਨ, ਉਹ ਸਾਰੀਆਂ ਆਪਣੇ-ਆਪਣੇ ਸੂਬਿਆਂ ‘ਚ ਕਿਸਾਨਾਂ-ਮਜ਼ਦੂਰਾਂ ਲਈ ਕੰਮ ਕਰਨਗੀਆਂ। ਉਨ੍ਹਾਂ ਨੇ ਸਾਰਿਆਂ ਨੂੰ ਜਿੱਤ ਦੀ ਵਧਾਈ।” ਭਾਕਿਯੂ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦਾ ਹਿੱਸਾ ਸੀ, ਜਿਸ ਨੇ 2020-21 ‘ਚ ਕੇਂਦਰ ਸਰਕਾਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ‘ਚ 13 ਮਹੀਨੇ ਲੰਬੇ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਸੀ। ਇਨ੍ਹਾਂ ਕਾਨੂੰਨਾਂ ਨੂੰ ਬਾਅਦ ‘ਚ ਰੱਦ ਕਰ ਦਿੱਤਾ ਗਿਆ ਸੀ।