ਕਿਸਾਨ ਆਗੂ

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਇਸ ਹਲਕੇ ਤੋਂ ਲੜਨਗੇ ਵਿਧਾਨ ਸਭਾ ਚੋਣਾਂ

ਚੰਡੀਗੜ੍ਹ, 12 ਜਨਵਰੀ 2022 : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ‘ਚ ਕਿਸਾਨਾਂ ਨੇ ਵੀ ਐਂਟਰੀ ਕਰ ਲਈ ਹੈ, ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਸੰਯੁਕਤ ਸਮਾਜ ਮੋਰਚੇ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ (ਰੁਲਦੂ ਸਿੰਘ ਮਾਨਸਾ) ਮਾਨਸਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋਣਗੇ |

ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਸੰਯੁਕਤ ਸੰਘਰਸ਼ ਪਾਰਟੀ ਨੇ ਆਪਸ ਵਿਚ ਚੋਣ ਗੱਠਜੋੜ ਕਰਨ ਦਾ ਫ਼ੈਸਲਾ ਕਰ ਕੇ ਅਗਲੇ ਦਿਨਾਂ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦਾ ਐਲਾਨ ਕੀਤਾ ਹੈ |

Scroll to Top