ਦਿੱਲੀ, 26 ਅਗਸਤ 2024: ਸੰਯੂਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਤਾਮਿਲਨਾਡੂ ਦੇ ਤਿਰਚੁਰਾਪੱਲੀ ਅਤੇ ਪਾਂਡੀਚੇਰੀ ‘ਚ ਘੱਟੋ-ਘੱਟ ਸਮਰਥਨ ਮੁੱਲ (MSP) ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਮਹਾਂਪੰਚਾਇਤਾਂ ‘ਚ ਕਰਵਾਈਆਂ ਜਾ ਰਹੀਆਂ ਹਨ | ਇਸ ਸ਼ਾਮਲ ਹੋਣ ਲਈ ਜਾ ਰਹੇ 3 ਕਿਸਾਨ ਆਗੂ (Farmer leaders) ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਦਿੱਲੀ ਹਵਾਈ ਅੱਡੇ (Delhi airport) ‘ਤੇ ਜ਼ਹਾਜ ਨਹੀਂ ਚੜ੍ਹਨ ਦਿੱਤਾ |
ਕਿਸਾਨ ਆਗੂਆਂ (Farmer leaders) ਦਾ ਕਹਿਣਾ ਹੈ ਕਿ ਸੁਰੱਖਿਆ ਕਰਮੀਆਂ ਵੱਲੋਂ ਕਿਰਪਾਨ ਨੂੰ ਮੁੱਦਾ ਬਣਾਇਆ ਗਿਆ ਅਤੇ ਕਿਸਾਨ ਆਗੂਆਂ ਨੂੰ ਹਵਾਈ ਜਹਾਜ਼ ‘ਚ ਚੜ੍ਹਨ ਨਹੀਂ ਦਿੱਤਾ ਗਿਆ ਜਦਕਿ ਅੱਜ ਤੋਂ ਪਹਿਲਾਂ ਵੀ ਅਸੀਂ ਕਈਂ ਵਾਰ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਕਿਰਪਾਨ ਨਾਲ ਹਵਾਈ ਸਫ਼ਰ ਕਰ ਚੁੱਕੇ ਹਾਂ।
ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਭੋਜਰਾਜ ਨੂੰ ਪਹਿਲਾਂ ਤਾਂ ਜਾਣ ਦੀ ਇਜ਼ਾਜਤ ਦੇ ਦਿੱਤੀ ਗਈ ਪਰ ਫਿਰ ਰੋਕ ਲਿਆ ਗਿਆ।ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਸੁਰੱਖਿਆ ਕਰਮੀਆਂ ਨੇ ਕਿਰਪਾਨ ਨੂੰ ਹੀ ਮੁੱਦਾ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇ ਮੁੱਦੇ ‘ਤੇ 13 ਫਰਵਰੀ ਤੋਂ ਦੱਖਣੀ ਭਾਰਤ ‘ਚ ਚੱਲ ਰਹੇ ਕਿਸਾਨ ਅੰਦੋਲਨ ਤੋਂ ਡਰੀ ਹੋਈ ਹੈ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਸਾਸ਼ਨ ਇਸ ਲਈ ਤਾਨਾਸ਼ਾਹ ਵਾਂਗ ਕੰਮ ਕਰ ਰਿਹਾ ਹੈ, ਹਾਲ ਹੀ ‘ਚ 15 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਤਾਮਿਲਨਾਡੂ ਦੇ 17 ਜ਼ਿਲ੍ਹਿਆਂ ਅਤੇ ਕਰਨਾਟਕ ਦੇ 15 ਜ਼ਿਲ੍ਹਿਆਂ ‘ਚ ਟਰੈਕਟਰ ਮਾਰਚ ਕੱਢਿਆ ਗਿਆ। ਇਸਦੇ ਨਾਲ ਹੀ ਵੱਡੀਆਂ ਮਹਾਂਪੰਚਾਇਤਾਂ ਵੀ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਸੜਕਾਂ ਤੋਂ ਲੈ ਕੇ ਸੰਸਦ ਤੱਕ ਉਠਾਈ ਜਾ ਰਹੀ ਆਵਾਜ਼ ਕਾਰਨ ਭਾਜਪਾ ਸਰਕਾਰ ‘ਚ ਦਹਿਸ਼ਤ ਦਾ ਮਾਹੌਲ ਹੈ ਅਤੇ ਘਬਰਾਹਟ ‘ਚ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੇ ਪਸਾਰ ਨੂੰ ਰੋਕਣ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।