ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ ਅੱਜ 9ਵਾਂ ਦਿਨ ਹੈ, ਕਿਸਾਨਾਂ (farmers) ਵਲੋਂ ਅੱਜ ਦਿੱਲੀ ਕੂਚ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸ਼ੰਭੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਸਰਕਾਰ ਨੂੰ ਕਿਸਾਨਾਂ ਦੀ ਚਿੰਤਾ ਹੈ ਤਾਂ ਫਿਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਕਿਉਂ ਨਹੀਂ ਮੰਨ ਲੈਂਦੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਐੱਮ. ਐੱਸ. ਪੀ. ‘ਤੇ ਕਾਨੂੰਨ ਬਣਾਉਣ ਦੀ ਗੱਲ ਕਹੀ। ਇਸ ਦੌਰਾਨ ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਖ਼ੁਦ ‘ਤੇ ਕੰਟਰੋਲ ਰੱਖਣ ਅਤੇ ਨੌਜਵਾਨ ਸ਼ਾਂਤੀ ਬਣਾਈ ਰੱਖਣ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਾਂ ਤਾਂ ਸਾਡੀਆਂ ਮੰਗਾਂ ਮੰਨੀਆਂ ਜਾਣ, ਨਹੀਂ ਤਾਂ ਸਾਨੂੰ ਸ਼ਾਂਤੀ ਨਾਲ ਦਿੱਲ ਵੱਲ ਵਧਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਸ਼ਾਂਤੀ ਪੈਦਾ ਕਰਨਾ ਸਾਡਾ ਮਕਸਦ ਨਹੀਂ ਹੈ। ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨ-ਮਜ਼ਦੂਰ ਦੇ ਹੱਕ ‘ਚ ਫ਼ੈਸਲਾ ਲੈਣਾ ਚਾਹੀਦਾ ਹੈ।
ਦੂਜੇ ਪਾਸੇ ਕਿਸਾਨ (farmers) ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡਾ ਮਕਸਦ ਕਿਸੇ ਤਰ੍ਹਾਂ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੈ। ਅਸੀਂ ਬੀਤੀ 7 ਨਵੰਬਰ ਤੋਂ ਦਿੱਲੀ ਜਾਣ ਲਈ ਪ੍ਰੋਗਰਾਮ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਣ ਲਈ ਇੰਨੇ ਵੱਡੇ-ਵੱਡੇ ਬੈਰੀਕੇਡ ਲਾਉਣਾ ਬੇਹੱਦ ਗਲਤ ਹੈ। ਅਸੀਂ ਸ਼ਾਂਤੀਪੂਰਨ ਤਰੀਕੇ ਨਾਲ ਦਿੱਲੀ ਕੂਚ ਕਰਨਾ ਚਾਹੁੰਦੇ ਹਾਂ। ਸਰਕਾਰ ਨੂੰ ਬੈਰੀਕੇਡ ਹਟਾ ਕੇ ਸਾਨੂੰ ਦਿੱਲੀ ਵੱਲ ਕੂਚ ਕਰਨ ਦੇਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਉਨ੍ਹਾਂ ਵੱਲੋਂ ਜੇ.ਸੀ.ਬੀ., ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਜਾਣ ਤੋਂ ਰੋਕਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।