TheUnmute.com

ਪੰਜਾਬ ਦੇ ਕਿਸਾਨਾਂ ਦੇ ਸਮਰਥਨ ‘ਚ ਆਈਆਂ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ, ਪੁਲਿਸ ਕਾਰਵਾਈ ਦੀ ਕੀਤੀ ਨਿੰਦਾ

ਚੰਡੀਗੜ੍ਹ, 14 ਫਰਵਰੀ 2024: ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਅਤੇ ਕਰਜ਼ਾ ਮੁਆਫ਼ੀ ਸਮੇਤ 12 ਮੰਗਾਂ ਨੂੰ ਲੈ ਕੇ ਦਿੱਲੀ ਤੱਕ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਸਮਰਥਨ ਵਿੱਚ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ (farmers’ organizations) ਅਤੇ ਖਾਪ ਪੰਚਾਇਤਾਂ ਵੀ ਆਉਣ ਲੱਗੀਆਂ ਹਨ। ਪੰਜਾਬ ਦੇ ਕਿਸਾਨਾਂ ਦਾ ਸਮਰਥਨ ਕਰਨ ਲਈ ਹਿਸਾਰ-ਹਾਂਸੀ, ਫਤਿਹਾਬਾਦ ਤੋਂ ਕਿਸਾਨਾਂ ਦੇ ਸਮੂਹ ਸ਼ੰਭੂ ਅਤੇ ਦਾਤਾਸਿੰਘ ਵਾਲਾ ਬਾਰਡਰ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਜੀਂਦ ਦੇ ਕੰਡੇਲਾ ਖਾਪ ਨੇ ਵੀ ਕਿਸਾਨਾਂ ਦੀ ਮੰਗ ਦਾ ਸਮਰਥਨ ਕੀਤਾ ਹੈ ਅਤੇ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।

farmers' organizations

ਫਤਿਹਾਬਾਦ ਦੇ ਰਤੀਆ-ਟੋਹਾਣਾ ਅਤੇ ਜਾਖਲ ‘ਚ ਪੰਜਾਬ ਸਰਹੱਦ ‘ਤੇ ਪੂਰੀ ਸ਼ਾਂਤੀ ਹੈ। ਪਰ ਹਰਿਆਣਾ ਦੇ ਕਿਸਾਨ ਫਤਿਹਾਬਾਦ ਦੇ ਪਿੰਡ ਅਯਾਲਕੀ ਵਿੱਚ ਰੰਗੋਈ ਡਰੇਨ ਕੋਲ ਹੜਤਾਲ ’ਤੇ ਬੈਠੇ ਹਨ। ਇਹ ਕਿਸਾਨ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਨੇੜਲੇ ਕਿਸਾਨ ਇਕੱਠੇ ਹੋਣ ਤੋਂ ਬਾਅਦ ਉਹ ਦਿੱਲੀ ਲਈ ਰਵਾਨਾ ਹੋਣਗੇ। ਦੂਜੇ ਪਾਸੇ ਇਨ੍ਹਾਂ ਕਿਸਾਨਾਂ (farmers’ organizations) ਨੂੰ ਰੋਕਣ ਲਈ ਪ੍ਰਸ਼ਾਸਨ ਨੇ ਪਿੰਡ ਅਯਾਲਕੀ ਨੇੜੇ ਰਤੀਆ-ਫਤਿਹਾਬਾਦ ਸੜਕ ਨੂੰ ਤੋੜ ਕੇ ਟੋਆ ਪੁੱਟ ਦਿੱਤਾ।

ਇਸ ਦੇ ਨਾਲ ਹੀ ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਸਮਿਤੀ ਨੇ ਵੀਰਵਾਰ ਨੂੰ ਸਵੇਰੇ 11 ਵਜੇ ਫਤਿਹਾਬਾਦ ਵਿੱਚ ਸੂਬਾ ਪੱਧਰੀ ਹੰਗਾਮੀ ਬੈਠਕ ਸੱਦੀ ਹੈ। ਬੈਠਕ ਵਿੱਚ ਕਿਸਾਨ ਅੰਦੋਲਨ ਸਬੰਧੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਫੈਸਲੇ ਲਏ ਜਾਣਗੇ। ਜਥੇਬੰਦੀ ਦੇ ਪ੍ਰਧਾਨ ਮਨਦੀਪ ਨੱਥਵਾਨ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ ਪਰ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Exit mobile version