19 ਦਸੰਬਰ 2024: ਕਿਸਾਨਾਂ (farmers) ਦੇ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਧਰਨੇ ਤੇ ਬੈਠੇ ਨੂੰ ਹੁਣ ਤੱਕ ਇਕ ਸਾਲ ਤੋਂ ਵੀ ਉਪਰ ਦਾ ਸਮਾਂ ਹੋ ਗਿਆ ਹੈ, ਉਥੇ ਹੀ ਕਿਸਾਨ ਆਗੂ ਜਗਜੀਤ (jagjit singh dallewal) ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ, ਅੱਜ ਉਹਨਾਂ ਦੇ ਮਰਨ ਵਰਤ ਦਾ 24ਵਾਂ ਦਿਨ ਜਾਰੀ ਹੈ|
ਉਥੇ ਹੀ ਜਗਜੀਤ ਸਿੰਘ (jagjit singh dallewal) ਡੱਲੇਵਾਲ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਖਨੌਰੀ (Khanauri border) ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਜੀ ਹਾਂ ਉਨ੍ਹਾਂ ਦੀ ਲਗਾਤਾਰ ਸਿਹਤ ਵਿਗੜ ਰਹੀ ਹੈ|
ਉਥੇ ਹੀ ਵਿਗੜਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਦੀ ਟੀਮ ਉਨ੍ਹਾਂ ਕੋਲ ਮੌਜੂਦ ਹੈ। ਨਾਲ ਹੀ ਸਟੇਜ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਖਨੌਰੀ ਬਾਰਡਰ ’ਤੇ ਮੌਜੂਦ ਕਿਸਾਨਾਂ ਵੱਲੋਂ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਲਗਾਤਾਰ 24 ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੀ ਚਿੰਤਾ ਜਾਹਿਰ ਕੀਤੀ ਗਈ ਹੈ। ਉਥੇ ਹੀ ਦੱਸ ਦੇਈਏ ਕਿ ਡੱਲੇਵਾਲ ਨੂੰ ਉਲਟੀਆਂ ਲੱਗਿਆ ਅਤੇ ਉਹ ਬੇਹੋਸ਼ ਹੋ ਗਏ ਹਨ|
ਉੱਥੇ ਹੀ ਜੇਕਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ 105/76 ਹੈ ਜਦਕਿ ਪਲੱਸ ਰੇਟ 84, ਐਸਪੀਓ 2 97%, ਐਫਬੀਐਸ 87%, ਜਦਕਿ ਸਰੀਰ ਦਾ ਤਾਪਮਾਨ 97.5 ਸਾਹਮਣੇ ਆਇਆ ਹੈ।
read more: ਦਿੱਲੀ ਅੰਦੋਲਨ 2 ਦੇ ਸੱਦੇ ਤੇ ਪੰਜਾਬ ਭਰ ‘ਚ ਸੈਕੜੇ ਥਾਵਾਂ ਤੇ ਲੱਖਾਂ ਕਿਸਾਨਾਂ ਵੱਲੋਂ ਰੇਲ ਚੱਕਾ ਜਾਮ