Jagjit Singh Dallewal

Farmer Protest: ਕਿਸਾਨਾਂ ਨੇ ਲਿਆ ਵੱਡਾ ਫੈਸਲਾ, ਕਿਸਾਨ 1 ਰੋਜ਼ਾ ਪ੍ਰਤੀਕ ਭੁੱਖ ਹੜਤਾਲ ਕਰਨਗੇ

2 ਮਾਰਚ 2025: ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਦਾ ਮਰਨ ਵਰਤ ਅੱਜ 96ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ 100 ਕਿਸਾਨ ਖਨੌਰੀ ਕਿਸਾਨ ਮੋਰਚਾ (Khanauri kisan morcha) ਵਿਖੇ 1 ਰੋਜ਼ਾ ਪ੍ਰਤੀਕ ਭੁੱਖ ਹੜਤਾਲ ਕਰਨਗੇ ਅਤੇ ਇਸ ਦੇ ਨਾਲ ਹੀ ਦੇਸ਼ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਕਿਸਾਨ 1 ਰੋਜ਼ਾ ਪ੍ਰਤੀਕ ਭੁੱਖ ਹੜਤਾਲ ਵੀ ਕਰਨਗੇ |

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਗੜੇਮਾਰੀ ਹੋਈ ਜਿਸ ਕਾਰਨ ਸਰ੍ਹੋਂ ਅਤੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ, ਸਰਕਾਰਾਂ ਬਿਨਾਂ ਕਿਸੇ ਦੇਰੀ ਤੋਂ ਗਿਰਦਾਵਰੀ ਕਰਵਾ ਕੇ ਕਿਸਾਨਾਂ ਲਈ ਯੋਗ ਮੁਆਵਜ਼ੇ ਦਾ ਐਲਾਨ ਕਰਨ।

Read More: ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਰੋਕੀਆਂ ਜਾਣਗੀਆਂ ਰੇਲਗੱਡੀਆਂ

Scroll to Top