Site icon TheUnmute.com

Farmer protest: 14 ਦਸੰਬਰ ਨੂੰ ਪੰਜਾਬ ‘ਚ ਵੀ ਇੰਟਰਨੈੱਟ ਸੇਵਾ ਹੋ ਸਕਦੀ ਬੰਦ, ਜਾਣੋ ਪੂਰੀ ਜਾਣਕਾਰੀ

Internet

11 ਦਸੰਬਰ 2024: ਪੰਜਾਬ (punjab) ਦੇ ਕਿਸਾਨ (farmer)  14 ਦਸੰਬਰ ਨੂੰ ਸ਼ੰਭੂ ਬਾਰਡਰ (Shambhu border to delhi march)  ਤੋਂ ਦਿੱਲੀ ਵੱਲ ਮਾਰਚ ਕਰਨਗੇ। ਦੱਸ ਦੇਈਏ ਕਿ ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਸਰਹੱਦ(Shambhu border)  ‘ਤੇ ਹੋਈ ਮੀਟਿੰਗ  (meeting) ‘ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ (farmer leader Sarwan Singh Pandher) ਸਿੰਘ ਪੰਧੇਰ ਨੇ ਪ੍ਰੈਸ (press conference) ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਕਿਹਾ ਕਿ 13 ਦਸੰਬਰ ਨੂੰ ਇਸ ਅੰਦੋਲਨ ਨੂੰ 10 ਮਹੀਨੇ ਪੂਰੇ ਹੋ ਰਹੇ ਹਨ। ਅਜਿਹੇ ‘ਚ 13 ਤਰੀਕ ਨੂੰ ਵੱਡਾ ਇਕੱਠ ਹੋਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿੱਚ ਇੰਟਰਨੈੱਟ ਸੇਵਾ ਬੰਦ ਹੈ, ਉਸੇ ਤਰ੍ਹਾਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ (punjab) ਦੇ ਇਲਾਕੇ ਵਿੱਚ ਵੀ ਸਰਹੱਦ ਤੋਂ ਡੇਢ ਕਿਲੋਮੀਟਰ ਤੱਕ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਸਫਾਈ ਮੁਹਿੰਮ ਚਲਾਈ ਸੀ। ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਪੁਲੀਸ ਵੱਲੋਂ ਛੱਡੇ ਗਏ ਅੱਥਰੂ ਗੈਸ ਦੇ ਗੋਲੇ ਅਜੇ ਵੀ ਆਪਣਾ ਅਸਰ ਦਿਖਾ ਰਹੇ ਹਨ। ਕਿਸਾਨਾਂ ਨੇ ਸਰਹੱਦ ‘ਤੇ ਫੈਲੀ ਗੰਦਗੀ ਨੂੰ ਸਾਫ਼ ਕੀਤਾ। ਡੱਲੇਵਾੜ ਦੀ ਸਿਹਤਯਾਬੀ ਲਈ ਕਿਸਾਨ 11 ਦਸੰਬਰ ਨੂੰ ਸਾਰੇ ਪਿੰਡਾਂ ਵਿੱਚ ਧਾਰਮਿਕ ਸਥਾਨਾਂ ’ਤੇ ਅਰਦਾਸ ਕਰਨਗੇ। ਇਸ ਲਈ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਨੇ ਮੰਚ ਤੋਂ ਮੰਗ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਮੋਰਚੇ ਵਿੱਚ ਪਹੁੰਚ ਕਰਨ ਤਾਂ ਜੋ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ।

read more: Farmer Protest: 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ ਕਿਸਾਨ

Exit mobile version