Site icon TheUnmute.com

Farmers: ਰਾਹੁਲ ਗਾਂਧੀ ਨਾਲ ਮੁਲਾਕਤ ਕਰਨ ਸੰਸਦ ਪਹੁੰਚਿਆ ਕਿਸਾਨ ਦਾ ਵਫ਼ਦ

Farmers

ਚੰਡੀਗੜ੍ਹ, 24 ਜੁਲਾਈ 2024: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਲਈ ਅੰਦੋਲਨ ਕਰ ਰਹੇ ਕਿਸਾਨ ਅੱਜ ਵਿਰੋਧੀ ਪਾਰਟੀ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ | ਇਸਦੇ ਚੱਲਦੇ ਕਿਸਾਨਾਂ (Farmers)  ਦਾ ਇੱਕ ਵਫ਼ਦ ਰਾਹੁਲ ਗਾਂਧੀ ਨੂੰ ਮਿਲਣ ਸੰਸਦ ਪਹੁੰਚਿਆ ਹੈ | ਕਿਸਾਨਾਂ ਦੀ ਮੰਗ ਹੈ ਕਿ ਉਹ ਮੌਨਸੂਨ ਸੈਸ਼ਨ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਇੱਕ ਪ੍ਰਾਈਵੇਟ ਬਿੱਲ ਲਿਆਂਦਾ ਜਾਵੇ |

ਇਸਤੋਂ ਪਹਿਲਾਂ 22 ਜੁਲਾਈ ਨੂੰ ਦਿੱਲੀ ‘ਚ ਇੱਕ ਪ੍ਰੋਗਰਾਮ ਦੌਰਾਨ ਕਈ ਪਾਰਟੀ ਦੇ ਸੰਸਦ ਮੈਂਬਰਾਂ ਨੇ ਕਿਸਾਨ (Farmers) ਆਗੂਆਂ ਨਾਲ ਮੁਲਾਕਾਤ ਕੀਤੀ ਹੈ | ਕਿਸਾਨਾਂ ਨੇ ਭਾਜਪਾ ਦੇ 240 ਸੰਸਦ ਮੈਂਬਰਾਂ ਨੂੰ ਛੱਡ ਕੇ ਬਾਕੀ ਸਾਰੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਵੀ ਸੌਂਪੇ ਹਨ | ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਸਬੰਧੀ ਇਕ ਪ੍ਰਾਈਵੇਟ ਬਿੱਲ ਤਿਆਰ ਕਰਕੇ ਭੇਜਿਆ ਹੈ।

Exit mobile version