July 7, 2024 2:55 pm

ਝੋਨੇ ਦੀ ਖ਼ਰੀਦ ‘ਚ ਦੇਰੀ ਹੋਣ ਕਾਰਨ, ਪੰਜਾਬ ਭਰ ਦੇ ਕਿਸਾਨਾਂ ਨੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ

ਚੰਡੀਗੜ੍ਹ, 2 ਅਕਤੂਬਰ 2021 : ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਕਾਂਗਰਸ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਧਰਨੇ ਦਿੱਤੇ ਗਏ। ਜ਼ਿਕਰਯੋਗ ਹੈ ਕਿ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਖਰੀਦ ਨੂੰ 10 ਅਕਤੂਬਰ ਤੱਕ ਅੱਗੇ ਪਾ ਦਿੱਤਾ ਸੀ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਸੱਦਾ ਦਿੱਤਾ ਗਿਆ ਕਿ ਸੀ ਕਿ ਅੱਜ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ।

ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਘਿਰਾਉ ਕੀਤਾ ਜਾ ਰਿਹਾ ਹੈ | ਦੱਸਣਯੋਗ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋਣੀ ਸੀ, ਜੋ ਅਜੇ ਤੱਕ ਨਹੀਂ ਕੀਤੀ ਗਈ | ਹੁਣ ਕੇਂਦਰ ਸਰਕਾਰ ਨੇ 10 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਗੱਲ ਕਹੀ ਹੈ | ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ਨੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਸਾਹਮਣੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ |

ਕਿਸਾਨਾਂ ਨੇ ਪੂਰੇ ਪੰਜਾਬ ਭਰ ‘ਚ ਕਾਂਗਰਸੀ ਵਿਧਾਇਕਾਂ ਦਾ ਘਿਰਾਉ ਕੀਤਾ, ਮੋਹਾਲੀ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਦਾ ਘਿਰਾਉ , ਅਜ਼ਾਦ ਕਿਸਾਨ ਕਮੇਟੀ ਦੀ ਅਗਵਾਈ ਹੇਠ ਵਿਧਾਇਕ ਸ਼ਾਮ ਸੁੰਦਰ ਅਰੋੜਾ ਦੀ ਕੋਠੀ ਦਾ ਘਿਰਾਉ, ਜਲੰਧਰ ਸਰਕਟ ਹਾਊਸ ਕੈਬਨਿਟ ਮੰਤਰੀ ਪ੍ਰਗਟ ਸਿੰਘ ਦੇ ਘਰ ਦਾ ਘਿਰਾਉ, ਕਾਦੀਆਂ ਐਮ ਐਲ ਏ ਫਤਹਿਜੰਗ ਬਾਜਵਾ, ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਟਾਡਾਂ ਵਿੱਚ ਦੁਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਘਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ |