Farmers

16 ਫਰਵਰੀ ਨੂੰ ਕਿਸਾਨਾਂ ਅਤੇ ਟਰੇਡ ਯੂਨੀਅਨਾਂ ਵੱਲੋਂ ਭਾਰਤ ਬੰਦ ਸੱਦਾ

ਚੰਡੀਗੜ੍ਹ /ਜਲੰਧਰ 15 ਫਰਵਰੀ 2024: ਪ੍ਰੈਸ ਦੇ ਨਾ ਬਿਆਨ ਜਾਰੀ ਕਰਦਿਆ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸ਼ੰਬੂ ਬੈਰੀਕੇਡਾਂ ਤੇ ਖੱਟਰ ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਤੇ ਗੋਲੀ ਚਲਾਉਣ, ਅਥਰੂ ਗੈਸ ਛੱਡਣ, ਕਿਸਾਨਾਂ (Farmers) ਨੂੰ ਕੁੱਟਣ, ਕਿਸਾਨਾਂ ਨੂੰ ਫੱਟੜ ਕਰਨ ਅਤੇ ਗਿਰਫ਼ਤਾਰ ਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਨੇ ਸਾਰੇ ਪੰਜਾਬ ਵਿੱਚ ਟੋਲ ਟੈਕਸ ਪਲਾਜ਼ਿਆਂ ਨੂੰ ਫ੍ਰੀ ਕਰਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ।

ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਵੱਡੀ ਗਿਣਤੀ ਵਿੱਚ ਕਿਸਾਨਾਂ (Farmers) ਨੇ ਟੋਲ ਟੈਕਸ ਬੈਰੀਅਰ ਬੰਦ ਕਰ ਕੇ ਹਾਜਰੀ ਲਵਾਈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਜਮਹੂਰੀ ਤੇ ਕਾਨੂੰਨੀ ਅਧਿਕਾਰ ਖੋਹ ਰਹੀ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਿਸਾਨਾਂ ਦਾ ਜਮਹੂਰੀ ਹੱਕ ਹੈ ਕਿ ਆਪਣੀਆਂ ਮੰਗਾਂ ਮਸਲਿਆਂ ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੰਦੋਲਨ ਕਰ ਸਕਦੇ ਹਨ ਅਤੇ ਅੰਦੋਲਨ ਕਰਨ ਲਈ ਹੀ ਕਿਸਾਨ ਪੰਜਾਬ ਹਰਿਆਣਾ ਯੂਪੀ ਤੋਂ ਦਿੱਲੀ ਜਾ ਰਹੇ ਸਨ ।

ਅੰਦੋਲਨ ਦੀਆ ਮੰਗਾਂ ਜਿਵੇਂ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਜ਼ਾਵਾਂ ਦਿਵਾਉਣ ਅਤੇ ਸਮਰੱਥਨ ਮੁੱਲ ਤੇ ਫਸਲਾਂ ਦੀ ਖਰੀਦ ਦਾ ਗਰੰਟੀ ਕਾਨੂੰਨ ਬਣਵਾਉਣ ,C2+50% ਫਾਰਮੂਲੇ ਅਨੁਸਾਰ ਫਸਲਾ ਦੇ ਭਾਅ ਐਲਾਨ ਕਰਨ,ਕਿਸਾਨ ਦੇ ਕਰਜ਼ੇ ਮੁਆਫ ਕਰਨ ਅਤੇ ਫਸਲਾਂ ਦਾ ਬੀਮਾ ਅਤੇ ਕਿਸਾਨ ਪੈਨਸ਼ਨ ਦੀ ਗਾਰੰਟੀ ਕਰਨਾ, ਅੰਦੋਲਨ ਵੇਲੇ ਦੇ ਕੇਸ ਵਾਪਸ ਕਲਨ ਸ਼ਹੀਦਾਂ ਦੇ ਪਰਿਵਾਰ ਨੂੰ ਮੁਆਵਜਾ ਦੇਣ ਆਦਿ ਵਾਜਬ ਮੰਗਾ ਹਨ।

Farmers

ਜੋ ਸੰਭੂ ਬੈਰੀਕੇਡ ਤੇ ਰੋਕ ਕੇ ਲਾਠੀ ਗੋਲੀ ਅਤੇ ਅਥਰੂ ਗੈਸ ਛੱਡੇ ਜਾ ਰਹੇ ਹਨ ਵਿੱਚ 150 ਦੇ ਕਰੀਬ ਕਿਸਾਨ ਫੱਟੜ ਹੋ ਗਏ ਹਨ ਜਿੰਨਾਂ ਦਾ ਪਟਿਆਲਾ ਤੇ ਰਾਜ ਪੁਰਾ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਜਿਨ੍ਹਾਂ ਛੇ ਕਿਸਾਨ ਗੰਭੀਰ ਜਖਮੀ ਹਨ । ਕਿਸਾਨ (Farmers) ਮਜ਼ਦੂਰਾਂ ਦੀਆ ਮੰਗਾਂ ਮੰਨਵਾਉਣ ਲਈ ਕਲ੍ਹ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ। 18 ਫ਼ਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਕਰਕੇ ਮੰਨੀਆ ਮੰਗਾ ਲਾਗੂ ਕਰਵਾਉਣ ਲਈ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ਰੋਸ ਵਜੋ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਿਸਾਨ ਨੇ 15 ਜ਼ਿਲ੍ਹਿਆਂ ਦੇ ਅਗਵਾਈ ਸੂਬਾ ਜਨ ਸਕੱਤਰ ਗੁਰਮੀਤ ਸਿੰਘ ਮਹਿਮਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਸੂਬਾ ਖਜਾਨਜੀ ਰਣਜੀਤ ਸਿੰਘ ਚਨਾਰਥਲ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਮੀਤ ਪ੍ਰਧਾਨ ਧਰਮਪਾਲ ਸਿੰਘ ਰੋੜੀ ਕਪੂਰਾ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਗੁਰਮੀਤ ਸਿੰਘ ਦਿੱਤੂਪੁਰਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਧਾਨ ਹਰਨੇਕ ਸਿੰਘ ਭੱਲ ਮਾਜਰਾ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਪਵਿੱਤਰ ਸਿੰਘ ਲਾਲੀ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਹਰਭਜਨ ਸਿੰਘ ਫਿਰੋਜਪੁਰ ਜ਼ਿਲ੍ਹੇ ਦੇ ਪ੍ਰਧਾਨ ਗੁਰਮੀਤ ਸਿੰਘ ਪੋਜੋ ਕਿ ਫਾਈਲਕਾ ਜ਼ਿਲ੍ਹੇ ਦੇ ਪ੍ਰਧਾਨ ਸੁਰਿੰਦਰ ਸਿੰਘ ਲਾਧੂਕਾ ਮੋਗਾ ਜ਼ਿਲੇ ਦੇ ਆਗੂ ਜਤਿੰਦਰ ਸਲੀਣਾ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਗੁਰਦਿੱਤ ਸਿੰਘ ਗੁਮਟੀ ਫਰੀਦਕੋਟ ਜਿਲ੍ਹੇ ਦੇ ਪ੍ਰਧਾਨ ਦਰਸ਼ਨ ਸਿੰਘ ਰੋੜੀ ਕਪੂਰਾ ਸਕਤਰ ਭੁਪਿੰਦਰ ਸਿੰਘ ਚਹਿਲ ਮੁਕਤਸਰ ਜ਼ਿਲ੍ਹੇ ਦੇ ਮਨਦੀਪ ਸਿੰਘ ਕਬਰਵਾਲਾ ਗੁਰਦਾਸਪੁਰ ਜਿਲੇ ਮਾਝਾ ਦੇ ਕਨਵੀਨਰ ਰਾਜ ਗੁਰਵਿੰਦਰ ਸਿੰਘ ਲਾਡੀ ਘੁਮਾਣ ਤਰਨਤਾਰਨ ਜ਼ਿਲ੍ਹੇ ਦੇ ਪ੍ਰਧਾਨ ਹਰਵਿੰਦਰ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੇ ਪ੍ਰਧਾਨ ਕੁਲਵਿੰਦਰ ਸਿੰਘ ਸਮਰਾ ਆਗੂਆ ਦੀ ਅਗਵਾਈ ਵਿੱਚ ਕਿਸਾਨ ਵੱਡੇ ਮੁਜਾਰਿਆਂ ਦੇ ਰੂਪ ਚ ਟੋਲ ਪਲਾਜ਼ਿਆਂ ਤੇ ਪੁੱਜੇ ।

 

Scroll to Top