ਪੰਜਾਬ ਸਰਕਾਰ ਦੀ ਸਿੱਧੀ ਬਜਾਈ ਦਾ ਕਿਸਾਨਾਂ ਨੂੰ ਮਿਲ ਰਿਹਾ ਫਾਇਦਾ, ਖੇਤੀਬਾੜੀ ਵਿਭਾਗ ਨੇ ਕਿਸਾਨ ਦੇ ਖੇਤ ਪਹੁੰਚ ਕੇ ਲਿਆ ਜਾਇਜ਼ਾ

4 ਜੂਨ 2025: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਜਾਈ ਕਰਨ ਲਈ ਲਗਾਤਾਰ ਅਪੀਲ ਕੀਤੀ ਜਾ ਰਹੀ ਉੱਥੇ ਹੀ ਖੇਤੀਬਾੜੀ ਵਿਭਾਗ ਵੱਲੋਂ ਵੀ ਲਗਾਤਾਰ ਪਿੰਡਾਂ ਅੰਦਰ ਜਾਕੇ ਕਿਸਾਨਾਂ ਨੂੰ ਸਿੱਧੀ ਬਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ (amritsar) ਜ਼ਿਲ੍ਹੇ ਦੇ ਪਿੰਡ ਪੂੰਗਾ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜਿਸ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਖੇਤਾਂ ਵਿੱਚ ਪਹੁੰਚੇ|

ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਹਰਭਿੰਦਰ ਸਿੰਘ (harbhinder singh) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਧੀ ਬਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਪਿੰਡਾਂ ਵਿੱਚ ਕਿਸਾਨ ਸਿੱਧੀ ਬਿਜਾਈ ਕਰ ਰਹੇ ਹਨ। ਇਸ ਦਾ ਕਿਸਾਨਾਂ ਨੂੰ ਫਾਇਦਾ ਮਿਲ ਰਿਹਾ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਜਾ ਰਹੀ ਹੈ ਤੇ ਪਾਣੀ ਦੀ ਵੀ ਬੱਚਤ ਹੁੰਦੀ ਹੈ, ਉਨ੍ਹਾਂ ਕਿਹਾ ਕਿ ਸਿੱਧੀ ਬਜਾਈ ਕਰਨ ਨਾਲ ਖਾਦ ਦਵਾਈਆਂ ਦੀ ਵੀ ਘੱਟ ਵਰਤੋਂ ਕਰਨੀ ਪੈਂਦੀ ਹੈ ਅਤੇ ਕਿਸਾਨਾਂ ਨੂੰ ਲੇਬਰ ਵਿੱਚ ਵੀ ਬਹੁਤ ਸਾਰਾ ਫਾਇਦਾ ਹੁੰਦਾ ਹੈ।

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਸਿੱਧੀ ਬਜਾਈ ਕਰ ਰਹੇ ਹਨ, ਅਤੇ ਉਨਾਂ ਨੂੰ ਇਸ ਦਾ ਚੰਗਾ ਫਾਇਦਾ ਮਿਲ ਰਿਹਾ ਹੈ। ਅਤੇ ਉਹ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਝੋਨੇ ਦੀ ਸਿੱਧੀ ਬਜਾਈ ਕਰਨ ਜਿਸ ਦਾ ਉਹਨਾਂ ਨੂੰ ਝਾੜ ਵਿੱਚ ਫਾਇਦਾ ਮਿਲੇਗਾ ਪਾਣੀ ਦੀ ਬਚਤ ਹੋਵੇਗੀ ਅਤੇ ਸਰਕਾਰ ਵੱਲੋਂ ਵੀ ਸਬਸਿਡੀ (subsidy) ਮਿਲੇਗੀ।

Read More: Paddy: ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਪਿਛਲੇ ਸਾਲ ਨਾਲੋਂ 15 ਫੀਸਦੀ ਵਧਿਆ: ਗੁਰਮੀਤ ਸਿੰਘ ਖੁੱਡੀਆਂ

Scroll to Top