July 4, 2024 9:01 pm
ਕਿਸਾਨ

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ‘ਚ ਪੱਕਾ ਮੋਰਚਾ ਲਾਉਣ ਦੀ ਤਿਆਰੀ ‘ਚ

ਚੰਡੀਗੜ੍ਹ 17 ਮਈ 2022: ਮੰਗਲਵਾਰ ਨੂੰ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਜ਼ੋਰਦਾਰ ਮੋਰਚਾ ਲਾਉਣ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹਾਲਾਂਕਿ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਮੁਹਾਲੀ ਅਤੇ ਚੰਡੀਗੜ੍ਹ ਪੁਲੀਸ ਨੇ ਵਾਈ.ਪੀ.ਐਸ. ਚੌਕ ਨੇੜੇ ਚੰਡੀਗੜ੍ਹ-ਮੁਹਾਲੀ ਬੈਰੀਅਰ ’ਤੇ ਸਖ਼ਤ ਬੈਰੀਕੇਡਿੰਗ ਲਾ ਦਿੱਤੀ ਗਈ ਹੈ। ਹੁਣ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਵਧਣਗੇ। ਚੰਡੀਗੜ੍ਹ-ਮੋਹਾਲੀ ਬਾਰਡਰ ਨੂੰ ਪੁਲਿਸ ਨੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇੱਥੋਂ ਵਾਹਨਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਗਿਆ ਹੈ।

ਇਸ ਦੌਰਾਨ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਸੜਕ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁਹਾਲੀ ਅਤੇ ਚੰਡੀਗੜ੍ਹ ਨੂੰ ਜਾਣ ਵਾਲੀਆਂ ਹੋਰ ਕਈ ਸੜਕਾਂ ’ਤੇ ਵੀ ਪੁਲੀਸ ਨੇ ਬੈਰੀਕੇਡ ਲਾਏ ਹੋਏ ਹਨ। ਅਜਿਹੇ ‘ਚ ਚੰਡੀਗੜ੍ਹ ਤੋਂ ਮੋਹਾਲੀ ਨੂੰ ਜਾਣ ਵਾਲੀਆਂ ਸੜਕਾਂ ਤੋਂ ਲੋਕਾਂ ਨੂੰ ਲੰਘਣ ‘ਚ ਦਿੱਕਤ ਆ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੇ 23 ਕਿਸਾਨ ਜਥੇਬੰਦੀਆਂ ਦੇ ਅਧਿਕਾਰੀਆਂ ਨੇ 17 ਮਈ ਮੰਗਲਵਾਰ ਨੂੰ ਚੰਡੀਗੜ੍ਹ ਟਰੈਕਟਰ ਮਾਰਚ ਅਤੇ ਇੱਥੇ ਪੱਕਾ ਮੋਰਚਾ ਕੱਢਣ ਦਾ ਐਲਾਨ ਕੀਤਾ ਸੀ। ਕਿਸਾਨ ਜੱਥੇਬੰਦੀਆਂ ਵੱਲੋਂ ਆਪਣੀਆਂ 13 ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ।

ਦੁਪਹਿਰ ਬਾਅਦ ਕਿਸਾਨ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰਵਾਨਾ ਹੋਣਗੇ। ਕਿਸਾਨ ਜੱਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਸੀ.ਐਮ. ਦੇ ਘਰ ਦੇ ਬਾਹਰ ਪੱਕਾ ਧਰਨਾ ਦੇਣਗੇ। ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਖੁੱਲ੍ਹੇ ਮੈਦਾਨ ਵਿੱਚ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਹਾਜ਼ਰ ਹਨ।

ਇਸ ਵੇਲੇ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਚੱਲ ਰਹੀ ਹੈ। ਮੀਟਿੰਗ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਹਿਲਾਂ ਮੰਗਲਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਕਰਨੀ ਸੀ, ਜਿਸ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਮੁੱਖ ਮੰਤਰੀ ਦੇ ਸਾਹਮਣੇ ਰੱਖਣੀਆਂ ਸਨ। ਮੁੱਖ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਕਿਸਾਨ ਵੱਲੋਂ ਚੰਡੀਗੜ੍ਹ ਵਿੱਚ ਸਿੰਘੂ ਬਾਰਡਰ ਵਰਗਾ ਤਕੜਾ ਮੋਰਚਾ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।