July 8, 2024 8:13 pm
Kurukshetra

ਕੁਰੂਕਸ਼ੇਤਰ ‘ਚ ਕਿਸਾਨਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ, ਸੂਰਜਮੁਖੀ ਨੂੰ MSP ’ਤੇ ਖਰੀਦਣ ਦੀ ਮੰਗ

ਚੰਡੀਗੜ੍ਹ, 06 ਜੂਨ 2023: ਹਰਿਆਣਾ ਦੇ ਕੁਰੂਕਸ਼ੇਤਰ (Kurukshetra) ਵਿੱਚ ਕਿਸਾਨਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਸੂਰਜਮੁਖੀ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਮੰਗ ਨੂੰ ਲੈ ਕੇ ਸ਼ਾਹਬਾਦ-ਮਾਰਕੰਡਾ ‘ਚ ਜੀਟੀ ਰੋਡ ‘ਤੇ ਕਿਸਾਨ ਬੈਠ ਗਏ ਹਨ। ਇਸ ਨੂੰ ਦੇਖਦੇ ਹੋਏ ਪੁਲਿਸ ਨੇ ਚਾਰੇ ਪਾਸੇ ਬੈਰੀਕੇਡ ਲਗਾ ਦਿੱਤੇ ਹਨ। ਇਸ ਮੌਕੇ ‘ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਟਕਰਾਅ ਦੀ ਸੰਭਾਵਨਾ ਨੂੰ ਦੇਖਦਿਆਂ ਪੁਲਿਸ ਨੇ ਤਿੰਨ ਪੱਧਰੀ ਸੁਰੱਖਿਆ ਤਾਇਨਾਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨ ਕਾਰਨ ਗੁਰਦੁਆਰਾ ਸਾਹਿਬ ਤੋਂ ਲੰਗਰ ਵੀ ਮੰਗਵਾਇਆ ਗਿਆ ਹੈ।

ਧਰਨੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਕਿਹਾ ਕਿ ਜਦੋਂ ਤੱਕ ਸਾਡੀ ਸੂਰਜਮੁਖੀ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਦੀ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਨੈਸ਼ਨਲ ਹਾਈਵੇਅ ਜਾਮ ਰਹੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੀਟਿੰਗ ਵੀ ਕੀਤੀ ਗਈ ਸੀ ਪਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ। ਚੜੂਨੀ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਗੱਲਬਾਤ ਚੱਲ ਰਹੀ ਹੈ ਪਰ ਉਹ ਵੀ ਸਰਕਾਰ ਦੇ ਜਵਾਬ ਤੋਂ ਬੇਵੱਸ ਹੈ।

जम्मू-दिल्ली नेशनल हाईवे पर बैठकर किसान सूरखमुखी फसल की खरीद MSP पर करने की मांग कर रहे हैं।

ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ 6 ਜੂਨ ਨੂੰ ਨੈਸ਼ਨਲ ਹਾਈਵੇ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ। ਕਿਸਾਨਾਂ ਦੇ ਅਲਟੀਮੇਟਮ ਦਾ ਅੱਜ ਆਖਰੀ ਦਿਨ ਸੀ। ਜਿਸ ਬਾਰੇ ਪ੍ਰਸ਼ਾਸਨ ਨੂੰ ਵੀ ਪਤਾ ਸੀ। ਅਲਟੀਮੇਟਮ ਖ਼ਤਮ ਹੁੰਦੇ ਹੀ ਕਿਸਾਨ ਸੜਕ ’ਤੇ ਆ ਗਏ ਪਰ ਪੁਲਿਸ ਉਨ੍ਹਾਂ ਨੂੰ ਹਾਈਵੇ ’ਤੇ ਚੜ੍ਹਨ ਤੋਂ ਰੋਕ ਨਹੀਂ ਸਕੀ।

ਜਾਣੋ ਪੂਰਾ ਮਾਮਲਾ ?

ਹਰਿਆਣਾ ਸਰਕਾਰ ਭਾਵੰਤਰ ਸਕੀਮ ਤਹਿਤ ਸੂਰਜਮੁਖੀ ਖਰੀਦਣ ਲਈ ਤਿਆਰ ਹੈ ਪਰ ਕਿਸਾਨ ਸਰਕਾਰ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਕੀਮ ਕਾਰਨ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਇੱਕ ਹਜ਼ਾਰ ਤੋਂ ਵੱਧ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਦੀ ਖਰੀਦ ਕੀਤੀ ਜਾਵੇ।

ਇਸ ਸਬੰਧੀ 2 ਜੂਨ ਨੂੰ ਕਿਸਾਨਾਂ ਨੇ ਸੜਕ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ ਪਰ ਡੀਸੀ ਸ਼ਾਂਤਨੂ ਸ਼ਰਮਾ ਅਤੇ ਐਸਪੀ ਸੁਰਿੰਦਰ ਸਿੰਘ ਮਹਾਂਪੰਚਾਇਤ ਵਿੱਚ ਪੁੱਜੇ। ਉਨ੍ਹਾਂ ਸਰਕਾਰ ਨਾਲ ਗੱਲਬਾਤ ਲਈ ਕਿਸਾਨਾਂ ਦਾ ਵਫ਼ਦ ਅਧਿਕਾਰੀਆਂ ਸਮੇਤ ਚੰਡੀਗੜ੍ਹ ਭੇਜਿਆ ਸੀ ਪਰ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ।

जम्मू-दिल्ली नेशनल हाईवे पर किसानों के प्रदर्शन को लेकर तैनात पुलिस कर्मचारी।