Site icon TheUnmute.com

ਰਾਜਪੁਰਾ ਨੇੜੇ ਪ੍ਰਨੀਤ ਕੌਰ ਵਿਰੁੱਧ ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ, ਦੋਵੇਂ ਧਿਰਾਂ ਨੇ ਕੀਤੇ ਵੱਖ-ਵੱਖ ਦਾਅਵੇ

Preneet Kaur

ਰਾਜਪੁਰ, 4 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਦਰਮਿਆਨ ਭਾਜਪਾ ਉਮੀਦਵਾਰਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ | ਅੱਜ ਰਾਜਪੁਰ ਨੇੜੇ ਪਿੰਡ ਸੇਹਰਾ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ (Preneet Kaur) ਦਾ ਕਿਸਾਨ ਵਿਰੋਧ ਕਰ ਰਹੇ ਸਨ, ਇਸ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰਪਾਲ ਸਿੰਘ ਵਾਸੀ ਪਿੰਡ ਆਕੜੀ ਵਜੋਂ ਹੋਈ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਉਕਤ ਕਿਸਾਨ ਨੂੰ ਧੱਕਾ ਦਿੱਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ | ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਦੇ ਕਿਸਾਨ ਆਗੂਆਂ ਨੂੰ ਸੱਦਿਆ ਗਿਆ ਹੈ। ਇਸ ਸਬੰਧੀ ਅਗਲੀ ਰਣਨੀਤੀ ਦਾ ਐਲਾਨ ਕਰਨ ਲਈ ਛੇਤੀ ਹੀ ਬੈਠਕ ਕੀਤੀ ਜਾਵੇਗਾ ।

ਦੂਜੇ ਪਾਸੇ ਪ੍ਰਨੀਤ ਕੌਰ (Preneet Kaur) ਦਾ ਕਹਿਣਾ ਹੈ ਕਿ ਅੱਜ ਕਿਸਾਨ ਸੁਰਿੰਦਰਪਾਲ ਸਿੰਘ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਉਨ੍ਹਾਂ ਕਿਹਾ ਕਿਸਾਨ ਦੀ ਡਿੱਗਣ ਨਾਲ ਮੌਤ ਹੋ ਗਈ | ਉਹਨਾਂ ਕਿਹਾ ਕਿ “ਮੈਂ ਅਤੇ ਮੇਰਾ ਪਰਿਵਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੇ ਹਾਂ ਅਤੇ ਅੱਗੇ ਵੀ ਖੜੇ ਰਹਾਂਗੇ।

ਇਸਦੇ ਨਾਲ ਹੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਵਿਚ ਕਿਸਾਨ ਦੀ ਮੌਤ ਹੋਣ ਉਤੇ ਵਿਰੋਧੀ ਧਿਰਾਂ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ । ਸਾਨੂੰ ਉਕਤ ਕਿਸਾਨ ਪਰਿਵਾਰ ਨਾਲ ਪੂਰੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਕਈ ਲੋਕ ਜਾਣਬੁੱਝ ਕੇ ਇਹ ਕਹਿ ਰਹੇ ਹਨ ਕਿ ਪੁਲਿਸ ਦੀ ਧੱਕਾਮੁੱਕੀ ਦੌਰਾਨ ਕਿਸਾਨ ਦੀ ਸਿਹਤ ਵਿਗੜੀ ਜੋ ਕਿ ਗਲਤ ਹੈ ਕਿਉਂਕਿ ਇਕ ਵੀਡੀਓ ਸਾਹਮਣੇ ਆ ਰਹੀ ਹੈ, ਜਿਸ ਵਿਚ ਸਾਰੀ ਸਥਿਤੀ ਸਪੱਸ਼ਟ ਹੋ ਰਹੀ ਹੈ ਕਿ ਜਦੋਂ ਕਿਸਾਨ ਡਿੱਗਦਾ ਹੈ ਤਾਂ ਕੁਝ ਕਿਸਾਨਾਂ ਵਲੋਂ ਉਸ ਨੂੰ ਚੁੱਕ ਕੇ ਹਸਪਤਾਲ ਲਿਜਾਇਆ ਜਾਂਦਾ ਹੈ ਤੇ ਇਲਾਜ ਦੌਰਾਨ ਉਸ ਦੀ ਮੌਤ ਹੁੰਦੀ ਹੈ।

Exit mobile version