Kuldeep Singh Dhaliwal

ਕਿਸਾਨਾਂ ਦੀਆਂ ਮੰਗਾਂ ਜਾਇਜ਼, ਅਸੀਂ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 14 ਫਰਵਰੀ 2024: ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ ਅਤੇ ਖੜ੍ਹੇ ਰਹਾਂਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਕਿਸਾਨਾਂ ਅੰਦੋਲਨ ਕਾਰਨ ਦਿੱਲੀ ਬਾਰਡਰ ‘ਤੇ ਜਾਮ ਲੱਗਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ।

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਇੱਕ ਨਿਊਜ਼ ਏਜੰਸੀ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਬਿਲਕੁਲ ਜਾਇਜ਼ ਹੈ। ਉਨ੍ਹਾਂ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਦਿੱਲੀ ਵਿੱਚ ਬੈਠਕ ਕਰਕੇ ਕੇਂਦਰ ਸਰਕਾਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਹੈ।

ਜਿਸ ਕਾਰਨ ਕੇਂਦਰੀ ਮੰਤਰੀਆਂ ਦੀ ਟੀਮ ਨੇ ਚੰਡੀਗੜ੍ਹ ਆ ਕੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕਿਸਾਨ ਆਗੂਆਂ ਨਾਲ ਬੈਠਕ ਕੀਤੀ। ਫਿਰ ਮੈਂ ਆਪਣੀ ਡਿਊਟੀ ਲਗਾ ਕੇ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨੂੰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਲਈ ਕਿਹਾ। ਪਰ ਨਾ ਤਾਂ ਕਿਸਾਨਾਂ ਦੀ ਕੋਈ ਮੰਗ ਮੰਨੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਧਰਨਾ ਦੇਣ ਦਾ ਮੌਕਾ ਦਿੱਤਾ ਗਿਆ। ਸਗੋਂ ਭਾਜਪਾ ਨੇ ਸੜਕਾਂ ਜਾਮ ਕਰਕੇ ਦੇਸ਼ ਦੀ ਅੰਨਦਾਤਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਅਸੀਂ ਹਰਿਆਣਾ ਦੀ ਸਰਹੱਦ ‘ਤੇ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਸਲੂਕ ਦੀ ਨਿਖੇਧੀ ਕਰਦੇ ਹਾਂ।

Scroll to Top