July 5, 2024 3:41 am
farmers

ਰੋਸ ਪ੍ਰਦਰਸ਼ਨ ਦੌਰਾਨ ਹਿਰਾਸਤ ‘ਚ ਲਏ ਕਿਸਾਨਾਂ ਤੁਰੰਤ ਰਿਹਾਅ ਕੀਤਾ ਜਾਵੇ: ਕਿਸਾਨ ਆਗੂ

ਚੰਡੀਗੜ੍ਹ, 21 ਅਗਸਤ 2023: ਭਲਕੇ 22 ਅਗਸਤ ਨੂੰ ਚੰਡੀਗੜ੍ਹ ਵਿੱਚ ਹੜ੍ਹਾਂ ਦੇ ਮੁਆਵਜ਼ੇ ਸੰਬੰਧੀ ਅੰਦੋਲਨ ਕਰਨ ਵਾਲੀ ਕਿਸਾਨ (Farmers) ਯੂਨੀਅਨ ਜਥੇਬੰਦੀਆ ਦੇ ਆਗੂਆ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ | ਜਿਸਦੀ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਨਿਖੇਧੀ ਕੀਤੀ ਹੈ | ਮਿਲੀ ਜਾਣਕਰੀ ਅਨੁਸਾਰ ਅੱਜ ਸਵੇਰੇ 5:00 ਵਜੇ ਜਰਨੈਲ ਸਿੰਘ ਕਾਲੇਕੇ ,ਸੂਬਾ ਪ੍ਰੈੱਸ ਸਕੱਤਰ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੂੰ ਵੀ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਹੈ , ਕੁਲਦੀਪ ਗੁਰਦਾਸਪੁਰ, ਸੁਬੇਗ ਠਾਠ, ਗੁਰਬਿੰਦਰ, ਭਾਰਤੀ ਕਿਸਾਨ ਯੂਨੀਅਨ ਆਜ਼ਾਦ ਬਲਵੰਤ ਮਹਿਰਾਜ, ਸਰਵਣ ਪੰਧੇਰ ਗੁਰਦੇਵ ਗੱਜੂ ਮਾਜਰਾ ਨੂੰ ਹਿਰਾਸਤ ‘ਚ ਲਿਆ ਗਿਆ ਹੈ |

ਕਿਸਾਨ (Farmers) ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਤੇ ਕੇਂਦਰ ਸਰਕਾਰ ਕਿਸਾਨ ਦਾ ਅੰਦੋਲਨ ਕਰਨ ਦਾ ਸੰਵਿਧਾਨਕ ਅਧਿਕਾਰ ਖੋਹ ਰਹੀ ਹੈ | ਉਨ੍ਹਾਂ ਕਿਹਾ ਹਿਰਾਸਤ ‘ਚ ਲਏ ਕਿਸਾਨ ਆਗੂਆ ਨੂੰ ਚੀਤਿ ਰਿਹਾਅ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨ ਰੋਕਣ ਹੈ ਤਾਂ ਹੜ੍ਹਾਂ ਦਾ ਮੁਆਵਜ਼ਾ ਕਿਸਾਨ ਨੂੰ ਤੁਰੰਤ ਜਾਰੀ ਕੀਤਾ ਜਾਵੇ | ਜਿਕਰਯੋਗ ਹੈ ਕਿ ਸੰਗਰੂਰ ਦੇ ਲੌਂਗੋਵਾਲ (Longowal) ਵਿਖੇ ਕਿਸਾਨ ਅਤੇ ਪੁਲਿਸ ਵਿਚਾਲੇ ਝੜੱਪ ਦੌਰਾਨ ਕਿਸਾਨ ਯੂਨੀਅਨ ਦੇ ਦੋ ਕਿਸਾਨ ਅਤੇ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ ਹੈ |