Punjab Weather News

ਪੰਜਾਬ ‘ਚ ਕਈਂ ਥਾਵਾਂ ਤੇ ਮੀਂਹ, ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਚਿਹਰਿਆਂ ‘ਤੇ ਨਿਰਾਸ਼ਾ

ਪੰਜਾਬ, 04 ਅਪ੍ਰੈਲ 2026: Punjab Weather News: ਪੰਜਾਬ ‘ਚ ਮੀਂਹ ਨਾਲ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਫਿਰੋਜ਼ਪੁਰ ਦੇ ਕਈਂ ਇਲਾਕਿਆਂ ‘ਚ ਮੀਂਹ ਕਾਰਨ ਪੱਕੀ ਕਣਕ ਦਾ ਨੁਕਸਾਨ ਹੋਇਆ ਹੈ| ਪਿਛਲੇ ਦੋ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲਿਆ ਹੈ। ਰੁਕ-ਰੁਕ ਕੇ ਪੈ ਮੀਂਹ ਨੇ ਠੰਢ ਵਧਾ ਦਿੱਤੀ ਹੈ। ਤਾਪਮਾਨ 5.4 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਹੁਣ ਆਮ ਨਾਲੋਂ 2.2 ਡਿਗਰੀ ਘੱਟ ਹੈ। ਸ਼ਨੀਵਾਰ ਨੂੰ ਭਾਰੀ ਮੀਂਹ ਨੇ ਪਠਾਨਕੋਟ ‘ਚ ਮੌਸਮ ਨੂੰ ਠੰਢਾ ਕਰ ਦਿੱਤਾ ਹੈ।

ਮੌਸਮ ਵਿਭਾਗ ਨੇ ਅੱਜ ਗਰਜ-ਤੂਫ਼ਾਨ, ਬਿਜਲੀ ਦੇ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਪਟਿਆਲਾ ‘ਚ ਤਾਪਮਾਨ 32.1 ਡਿਗਰੀ ਸੈਲਸੀਅਸ ਦਰਜ ਕੀਤਾ।

ਮੌਸਮ ਵਿਭਾਗ ਮੁਤਾਬਕ ਅੱਜ 22 ਜ਼ਿਲ੍ਹਿਆਂ ‘ਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਅੱਠ ਜ਼ਿਲ੍ਹਿਆਂ ‘ਚ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਉਮੀਦ ਹੈ, ਜਦੋਂ ਕਿ 14 ਜ਼ਿਲ੍ਹਿਆਂ ‘ਚ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਉਮੀਦ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਇਸਦੇ ਨਾਲ ਹੀ ਬਾਕੀ 14 ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੀ ਉਮੀਦ ਹੈ। ਇਨ੍ਹਾਂ ‘ਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ, 4, 7 ਅਤੇ 8 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 5, 6 ਅਤੇ 9 ਅਪ੍ਰੈਲ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

Read More: Rain Alert: ਪੰਜਾਬ ਦੇ ਕਈਂ ਜ਼ਿਲ੍ਹਿਆਂ ‘ਚ ਪਿਆ ਮੀਂਹ, ਅੰਮ੍ਰਿਤਸਰ ‘ਚ ਗੜੇਮਾਰੀ

ਵਿਦੇਸ਼

Scroll to Top