ਰੇਲਵੇ ਟਰੈਕ ਜਾਮ

ਕਿਸਾਨਾਂ ਵਲੋਂ ਪੰਜਾਬ ਦੀਆਂ ਕਈ ਥਾਵਾਂ ‘ਤੇ ਰੇਲਵੇ ਟਰੈਕ ਜਾਮ, ਯਾਤਰੀ ਹੋਏ ਖੱਜਲ ਖੁਆਰ

ਅੰਮ੍ਰਿਤਸਰ 03 ਅਕਤੂਬਰ 2022: ਅੱਜ ਪੂਰੇ ਪੰਜਾਬ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 17 ਦੇ ਕਰੀਬ ਰੇਲ ਟ੍ਰੈਕ ਜਾਮ ਕੀਤੇ ਗਏ ਹਨ, ਉੱਥੇ ਹੀ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲਾ ਮੁੱਖ ਮਾਰਗ ਨੂੰ ਵੀ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਵੱਲੋਂ ਰੇਲ ਟਰੈਕ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ |

ਉਥੇ ਹੀ ਇਸ ਰੇਲ ਟਰੈਕ ਤੇ ਬੈਠੇ ਕਿਸਾਨਾਂ ਦੇ ਕਾਰਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਬੈਠੇ ਯਾਤਰੀਆਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਯਾਤਰੀਆਂ ਦਾ ਕਹਿਣਾ ਹੈ ਕਿ ਉਹ ਸਵੇਰ ਦੇ ਹੀ ਰੇਲਵੇ ਸਟੇਸ਼ਨ ‘ਤੇ ਬੈਠੇ ਹਨ ਤੇ ਰੇਲਗੱਡੀ ਦੇ ਸਮੇਂ ਸਿਰ ‘ਤੇ ਨਾਂ ਆਉਣ ਕਰਕੇ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਉਥੇ ਹੀ ਕਈ ਯਾਤਰੀਆਂ ਦਾ ਇਹ ਵੀ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਜੋ ਟਰੈਕ ਜਾਮ ਕੀਤੇ ਗਏ ਹਨ ਉਹ ਵਧੀਆ ਉਪਰਾਲਾ ਹੈ ਕਿਉਂਕਿ ਪੰਜਾਬ ਦੀ ਹਕੂਮਤ ਅਤੇ ਕੇਂਦਰ ਦੀ ਹਕੂਮਤ ਵੱਲੋਂ ਜੋ ਕਿਸਾਨਾਂ ਦੇ ਨਾਲ ਧੋਖਾ ਕੀਤਾ ਗਿਆ ਸੀ ਉਸ ਦਾ ਜਵਾਬ ਦੇਣਾ ਵੀ ਜ਼ਰੂਰੀ ਸੀ |

ਦੂਜੇ ਪਾਸੇ ਕਲਕੱਤੇ ਤੋਂ ਪਹੁੰਚੇ ਯਾਤਰੀਆਂ ਦਾ ਕਹਿਣਾ ਹੈ ਕਿ ਉਹ ਸਵੇਰ ਦੇ ਹੀ ਹੋਟਲ ਤੋਂ ਰੇਲਵੇ ਸਟੇਸ਼ਨ ‘ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਦੀ ਰੇਲਗੱਡੀ ਕਦੋਂ ਉੱਥੇ ਪਹੁੰਚੇਗੀ ਇਸ ਬਾਰੇ ਵੀ ਕੋਈ ਸੂਚਨਾ ਨਹੀਂ ਜਿਸਦੇ ਚੱਲਦੇ ਉਨ੍ਹਾਂ ਨੇ ਕਿਹਾ ਕਿ ਛੋਟੇ ਛੋਟੇ ਬੱਚਿਆਂ ਕਰਕੇ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਕਿ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਪਹਿਲਾਂ ਹੀ ਇਸ ਦੀ ਜਾਣਕਾਰੀ ਦਿੱਤੀ ਜਾਵੇ |

ਇੱਥੇ ਜ਼ਿਕਰਯੋਗ ਹੈ ਕਿ ਜਦੋਂ ਦੇ ਕਿਸਾਨੀ ਅੰਦੋਲਨ ਦੇ ਦੌਰਾਨ ਅੱਜ ਸਵੇਰ ਤੋਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ 17 ਜਗ੍ਹਾ ਦੇ ਉਤੇ ਰੇਲਵੇ ਟਰੈਕ ਜਾਮ ਕੀਤੇ ਗਏ ਹਨ ਅਤੇ ਅੰਮ੍ਰਿਤਸਰ ਦੇ ਵਿੱਚ ਵੱਲਾ ਫਾਟਕ ਤੇ ਬੈਠ ਕੇ ਸੰਕੇਤਕ ਤਿੰਨ ਘੰਟੇ ਦਾ ਧਰਨਾ ਸ਼ੁਰੂ ਕੀਤਾ ਗਿਆ ਸੀ | ਜਿਸ ਨੂੰ ਲੈ ਕੇ ਹੁਣ ਕੁਕਝ ਯਾਤਰੀਆਂ ਵਿੱਚ ਵੀ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਵਾਸਤੇ ਸਰਕਾਰਾਂ ਦੇ ਬੂਹੇ ‘ਤੇ ਬੈਠ ਕੇ ਧਰਨੇ ਪ੍ਰਦਰਸ਼ਨ ਕਰਨੇ ਚਾਹੀਦੇ ਹਨ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ ਹੁਣ ਵੇਖਣਾ ਹੋਵੇਗਾ ਕਿ ਰੇਲ ਗੱਡੀਆਂ ਪਟੜੀ ਤੇ ਚੜ੍ਹਦੀਆਂ ਹਨ ਜਾਂ ਯਾਤਰੀਆਂ ਨੂੰ ਹੋਰ ਇਸ ਦਾ ਇੰਤਜ਼ਾਰ ਕਰਨਾ ਪੈਂਦਾ ਹੈ |

Scroll to Top