Site icon TheUnmute.com

ਨਰਮਾ ਪੱਟੀ ਵਾਲੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇਗਾ ਨਹਿਰੀ ਪਾਣੀ: CM ਭਗਵੰਤ ਮਾਨ

Canal Water

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕਰ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਟੇਲਾਂ ਉਤੇ ਪੈਂਦੇ ਪਿੰਡਾਂ ਨੂੰ ਢੁਕਵੀਂ ਮਾਤਰਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ

31 ਮਾਰਚ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 28 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ (Canal Water) ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇੱਥੇ ਆਪਣੇ ਦਫਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਪਾਹ ਦੀ ਫਸਲ ਦੀ ਕਾਸਤ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਜਰੂਰ ਯਕੀਨੀ ਬਣਾਈ ਜਾਵੇ ਤਾਂ ਜੋ ਕਪਾਹ ਉਤਪਾਦਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਯਕੀਨੀ ਬਣੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਸੀਜਨ ਦੌਰਾਨ ਕਪਾਹ ਉਤਪਾਦਕਾਂ ਲਈ ਪਾਣੀ ਮੁਹੱਈਆ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁੱਲ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫਸਲ ਲਈ ਢੁਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣੇ, ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਉਤੇ ਨਿਗਰਾਨੀ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਨਹਿਰੀ ਸਿਸਟਮ ਦੀ ਢੁਕਵੀਂ ਸਫਾਈ ਵੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਕੰਮ ਪੇਸੇਵਰ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸਮੁੱਚੀ ਨਹਿਰੀ ਪ੍ਰਣਾਲੀ ਦੀ ਸਫਾਈ 31 ਮਾਰਚ ਤੱਕ ਜਰੂਰ ਮੁਕੰਮਲ ਹੋਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ

Exit mobile version