Farmers

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ-ਲੁਧਿਆਣਾ ਹਾਈਵੇ ਕੀਤਾ ਜਾਮ

ਫ਼ਿਰੋਜ਼ਪੁਰ 30 ਸਤੰਬਰ 2022: ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਜਾਮ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਫ਼ਿਰੋਜ਼ਪੁਰ (Ferozepur) ਦੇ 7 ਨੰਬਰ ਚੌਂਕੀ ‘ਤੇ ਧਰਨਾ ਲਗਾ ਕੇ ਫ਼ਿਰੋਜ਼ਪੁਰ-ਲੁਧਿਆਣਾ ਅਤੇ ਫ਼ਿਰੋਜ਼ਪੁਰ-ਅੰਮ੍ਰਿਤਸਰ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ | ਇਸਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਨਾ ਸਾੜਨ, ਐਮਐਸਪੀ ਰੇਟ ਅਤੇ 25 ਕੁਇੰਟਲ ਤੋਂ ਵੱਧ ਝੋਨਾ ਨਾ ਚੁੱਕਣ ਵਰਗੀਆਂ ਮੰਗਾਂ ਸਬੰਧੀ ਧਰਨਾ ਦਿੱਤਾ ਜਾ ਰਿਹਾ ਹੈ |

ਕਿਹਾ ਕਿ ਪੰਜਾਬ ਸਰਕਾਰ ਨੇ ਸਬੈ ਦੇ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਹਨ, ਪਰ ਹੁਣ ਕਿਸਾਨਾਂ ਖਿਲਾਫ ਕੋਈ ਨਾ ਕੋਈ ਨਵੀਂ ਸਕੀਮ ਕੱਢ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਹੱਦੀ ਖੇਤਰ ਤੋਂ ਜ਼ਮੀਨਾਂ ਖ਼ਾਲੀ ਕਰਨ ਲਈ ਕਿਹਾ ਜਾ ਰਿਹਾ ਹੈ।ਨਹਿਰੀ ਵਿਭਾਗ ਵੱਲੋਂ ਸਰਹੱਦੀ ਖੇਤਰ ਦੇ 35 ਪਿੰਡਾਂ ਦੀ ਜ਼ਮੀਨ ਖਾਲੀ ਕਰਨ ਲਈ ਜਾਰੀ ਨੋਟਿਸ ਦਾ ਵਿਰੋਧ ਕੀਤਾ ਜਾ ਰਿਹਾ ਹੈ । ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਧਰਨਾ ਜਾਰੀ ਰੱਖਣਗੇ।

Scroll to Top