July 5, 2024 6:48 am
farmers

ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਨੇ ਕਿਸਾਨ ਅੰਦਲੋਨ ‘ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਚੰਡੀਗੜ੍ਹ, 14 ਫਰਵਰੀ 2024: ਪੰਜਾਬ ਦੇ ਕਿਸਾਨਾਂ (Farmers) ਦੇ ਦਿੱਲੀ ਮਾਰਚ ਦਾ ਅੱਜ (ਬੁੱਧਵਾਰ) ਦੂਜਾ ਦਿਨ ਹੈ। ਹੁਣ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਨੇ ਕਿਸਾਨ ਅੰਦਲੋਨ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ |

ਗੁਰਨਾਮ ਸਿੰਘ ਚੜੂੰਨੀ ਨੇ ਹਰਿਆਣਾ ਪੁਲਿਸ ਦੀ ਕਿਸਾਨਾਂ (Farmers) ‘ਤੇ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਇਸ ਕਾਰਵਾਈ ਨੂੰ ਅਣਮਨੁੱਖੀ ਅਤੇ ਗੈਰ-ਸੰਵਿਧਾਨਕ ਦੱਸਿਆ | ਉਨ੍ਹਾਂ ਕਿਹਾ ਸਰਕਾਰ ਬੈਰੀਕੇਡ ਲਗਾ ਕੇ ਕਿਸਾਨਾਂ ਤੋਂ ਅਜ਼ਾਦ ਅੰਦੋਲਨ ਦਾ ਅਧਿਕਾਰ ਖੋਹ ਰਹੀ ਹੈ।

ਭਲਕੇ 15 ਫਰਵਰੀ ਨੂੰ ਸਵੇਰੇ 11 ਵਜੇ ਜਥੇਬੰਦੀ ਦੇ ਅਹੁਦੇਦਾਰਾਂ ਦੀ ਹੰਗਾਮੀ ਬਤਹਿਕ ਬੀ.ਕੇ.ਯੂ (ਪਿੰਡ ਚੜੂੰਨੀ) ਦੇ ਕੇਂਦਰੀ ਦਫ਼ਤਰ ਵਿਖੇ ਕੌਮੀ ਪ੍ਰਧਾਨ ਗੁਰਨਾਮ ਚੜੂੰਨੀ ਵੱਲੋਂ ਸੱਦੀ ਗਈ ਹੈ। ਜਿਸ ਵਿੱਚ ਅੰਦੋਲਨ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ।