July 5, 2024 4:58 am
Jantar Mantar

ਜੰਤਰ-ਮੰਤਰ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਜਾਰੀ, ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ‘ਚ ਲਿਆ

ਚੰਡੀਗ੍ਹੜ 22 ਅਗਸਤ 2022: ਦਿੱਲੀ ਦੇ ਜੰਤਰ-ਮੰਤਰ (Jantar Mantar) ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਨੂੰ ਲੈ ਕੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਕਿਸਾਨਾਂ ਨੇ ਜੰਤਰ-ਮੰਤਰ ‘ਤੇ ਪੁਲਿਸ ਬੈਰੀਕੇਡਿੰਗ ਲੰਘਣ ਦੀ ਕੋਸ਼ਿਸ ਕੀਤੀ | ਦਿੱਲੀ ਪੁਲਿਸ ਨੇ ਗਾਜ਼ੀਪੁਰ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਜੰਤਰ-ਮੰਤਰ ‘ਤੇ ਮਹਾਪੰਚਾਇਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।ਕਿਸਾਨ ਮਹਾਂਪੰਚਾਇਤ ਦਾ ਵੀ ਆਵਾਜਾਈ ’ਤੇ ਅਸਰ ਪਿਆ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਜੰਤਰ-ਮੰਤਰ (Jantar Mantar) ‘ਤੇ ਮਹਾਂਪੰਚਾਇਤ ਸ਼ੁਰੂ ਹੋ ਗਈ ਹੈ। ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਦੇ ਹੱਕ ਵਿੱਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਣਗੇ। ਇਸਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਆਪਣੇ ਆਪ ਨੂੰ ਮਹਾਪੰਚਾਇਤ ਤੋਂ ਵੱਖ ਕਰ ਲਿਆ ਹੈ |

ਕਿਸਾਨਾਂ ਨੇ ਲਖੀਮਪੁਰ ਖੇੜੀ ਕਤਲੇਆਮ ਦੇ ਕਿਸਾਨ ਪਰਿਵਾਰਾਂ ਨੂੰ ਇਨਸਾਫ਼, ਜੇਲ੍ਹ ਵਿੱਚ ਬੰਦ ਕਿਸਾਨਾਂ ਦੀ ਰਿਹਾਈ, ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਗ੍ਰਿਫ਼ਤਾਰੀ, ਐਮਐਸਪੀ ਦੀ ਗਰੰਟੀ ਕਾਨੂੰਨ, ਕਿਸਾਨਾਂ ਦੇ ਸਾਰੇ ਕਿਸਾਨਾਂ ਨੂੰ ਕਰਜ਼ਾ ਮੁਆਫ਼, ਬਿਜਲੀ ਦੇ ਬਿੱਲ 2022 ਨੂੰ ਰੱਦ ਕਰਨਾ ਅਤੇ ਗੰਨੇ ਦੇ ਸਮਰਥਨ ਮੁੱਲ ਵਿੱਚ ਵਾਧਾ ਅਤੇ ਬਕਾਏ ਦੀ ਤੁਰੰਤ ਅਦਾਇਗੀ ਆਦਿ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |