ਕਿਸਾਨ ਪੱਕਾ ਮੋਰਚਾ

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਕੀਤਾ ਕੂਚ, ਕਿਹਾ-“ਰੋਕਿਆ ਤਾਂ ਲੱਗੇਗਾ ਪੱਕਾ ਮੋਰਚਾ”

ਚੰਡੀਗੜ੍ਹ, 01 ਜੂਨ 2026: ਪੰਜਾਬ ਦੇ ਕਿਸਾਨਾਂ ਨੇ ਸੋਮਵਾਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ | ਕਿਸਾਨ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਨੇੜਿਓਂ ਬੁੜੈਲ ਜੇਲ੍ਹ ਵੱਲ ਵਧ ਰਹੇ ਹਨ। ਚੰਡੀਗੜ੍ਹ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟਾਂ ਅਤੇ ਸਰਹੱਦੀ ਖੇਤਰਾਂ ਨੂੰ ਸੀਲ ਕਰ ਦਿੱਤਾ ਹੈ। ਕਿਸਾਨ ਟਰੈਕਟਰਾਂ ਅਤੇ ਪੈਦਲ ਮਾਰਚਾਂ ਰਾਹੀਂ ਸੈਕਟਰ 17 ਪਹੁੰਚਣ ਦੀ ਰਣਨੀਤੀ ਅਪਣਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਮੌਕੇ ‘ਤੇ ਹੀ ਪੱਕਾ ਮੋਰਚਾ ਲਗਾ ਕੇ ਵਿਰੋਧ ਪ੍ਰਦਰਸ਼ਨ ਕਰਨਗੇ।

ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਅਧਿਕਾਰੀ ਇਸ ਸਮੇਂ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ, “ਮੈਂ ਆਪਣੇ ਕਿਸਾਨਾਂ ਨੂੰ ਧੁੱਪ ‘ਚ ਛੱਡ ਕੇ ਮੀਟਿੰਗ ‘ਚ ਨਹੀਂ ਜਾ ਸਕਦਾ। ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰ ਰਹੇ ਹਨ। ਸਥਿਤੀ ਨੂੰ ਦੇਖਦੇ ਹੋਏ, ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਸੁਰੱਖਿਆ ਕਾਰਨਾਂ ਕਰਕੇ ਇਲਾਕੇ ‘ਚ ਪੁਲਿਸ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।

ਕਿਸਾਨਾਂ ਦਾ ਦੋਸ਼ ਹੈ ਕਿ ਬੈਂਕ ਅਧਿਕਾਰੀ ਕਰਜ਼ਾ ਵੰਡਦੇ ਸਮੇਂ ਉਨ੍ਹਾਂ ਤੋਂ ਚੈੱਕ ਲੈਂਦੇ ਹਨ, ਪਰ ਕਰਜ਼ੇ ਦੀ ਰਕਮ ਜਮ੍ਹਾਂ ਹੋਣ ਤੋਂ ਬਾਅਦ ਵੀ ਵਾਪਸ ਨਹੀਂ ਕਰਦੇ। ਇਸ ਕਾਰਨ ਉਨ੍ਹਾਂ ਨੂੰ ਆਪਣੀ ਜ਼ਮੀਨ ਗੁਆਉਣੀ ਪੈਂਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਗਰੂਰ ‘ਚ ਕੁਝ ਕਿਸਾਨਾਂ ਨੇ ਖੁਦਕੁਸ਼ੀ ਵੀ ਕਰ ਲਈ।

ਕਿਸਾਨ ਇਸ ਮੰਗ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 17 ‘ਚ ਸਰਕਾਰੀ ਦਫਤਰਾਂ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਹਾਲਾਂਕਿ, ਮੋਹਾਲੀ-ਚੰਡੀਗੜ੍ਹ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਕਿਸਾਨਾਂ ਨੂੰ ਮਨਾਉਣ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Read More: ਪੰਜਾਬ ਸਰਕਾਰ ਨੇ ਸਰਕਾਰੀ ਅਫ਼ਸਰਾਂ ਦੇ ਤਬਾਦਲਿਆਂ ਸੰਬੰਧੀ ਲਿਆ ਅਹਿਮ ਫੈਸਲਾ

ਵਿਦੇਸ਼

Scroll to Top