July 2, 2024 5:38 pm
Farmers

ਕਿਸਾਨਾਂ ਨੇ ਟ੍ਰੈਕਟਰ-ਟਰਾਲੀਆਂ ਸਮੇਤ ਚੰਡੀਗੜ੍ਹ ਵੱਲ ਕੀਤਾ ਕੂਚ, ਲਗਾਉਣਗੇ ਪੱਕਾ ਮੋਰਚਾ

ਚੰਡੀਗ੍ਹੜ 17 ਮਈ 2022: ਹੁਣ ਪੰਜਾਬ ‘ਚ ਵੀ ਦਿੱਲੀ ਵਰਗਾ ਮਾਹੌਲ ਬਣਦਾ ਦਿਖਾਈ ਦੇ ਰਿਹਾ ਹੈ | ਇਸਦੇ ਚੱਲਦੇ ਕਿਸਾਨ ਜੱਥੇਬੰਦੀਆਂ ( farmers’ organizations) ਵੱਲੋਂ ਆਪਣੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਨੂੰ ਲੈ ਕੇ ਮੋਹਾਲੀ (Mohali) ਤੋਂ ਚੰਡੀਗੜ੍ਹ (Chandigarh) ਵੱਲ ਕੂਚ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਹਨ | ਇਸ ਦੌਰਾਨ ਮੁਹਾਲੀ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਮੋਹਾਲੀ ਦੇ ਵਾਈਪੀਐਸ ਚੌਂਕ ਵਿੱਚ ਹੀ ਪੱਕਾ ਮੋਰਚਾ ਲਗਾਉਣਗੇ।

ਜਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (Samyukta Kisan Morcha) ਵਿੱਚ ਸ਼ਾਮਲ ਪੰਜਾਬ ਦੇ 23 ਕਿਸਾਨ ਜਥੇਬੰਦੀਆਂ ਦੇ ਅਧਿਕਾਰੀਆਂ ਨੇ 17 ਮਈ ਮੰਗਲਵਾਰ ਨੂੰ ਚੰਡੀਗੜ੍ਹ ਟਰੈਕਟਰ ਮਾਰਚ ਅਤੇ ਇੱਥੇ ਪੱਕਾ ਮੋਰਚਾ ਕੱਢਣ ਦਾ ਐਲਾਨ ਕੀਤਾ ਸੀ। ਕਿਸਾਨ ਜੱਥੇਬੰਦੀਆਂ ਵੱਲੋਂ ਆਪਣੀਆਂ 13 ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ।

ਕਿਸਾਨਾਂ (Farmers) ਨੇ ਪਹਿਲਾਂ ਮੰਗਲਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਕਰਨੀ ਸੀ, ਜਿਸ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਮੁੱਖ ਮੰਤਰੀ ਦੇ ਸਾਹਮਣੇ ਰੱਖਣੀਆਂ ਸਨ। ਮੁੱਖ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਕਿਸਾਨ ਵੱਲੋਂ ਚੰਡੀਗੜ੍ਹ ਵਿੱਚ ਸਿੰਘੂ ਬਾਰਡਰ ਵਰਗਾ ਤਕੜਾ ਮੋਰਚਾ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।