July 7, 2024 7:19 pm
ਕਿਸਾਨਾਂ ਦੀ ਬੈਠਕ

CM ਚੰਨੀ ਨਾਲ ਕਿਸਾਨਾਂ ਦੀ ਬੈਠਕ ਹੋਈ ਸਮਾਪਤ,ਕਈ ਮੰਗਾਂ ‘ਤੇ ਬਣੀ ਸਹਿਮਤੀ

ਚੰਡੀਗੜ੍ਹ, 17 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 32 ਕਿਸਾਨ ਜਥੇਬੰਦੀਆਂ ਨਾਲ ਬੈਠਕ ਕੀਤੀ। ਕਿਹਾ ਜਾ ਰਿਹਾ ਸੀ ਕਿ ਇਸ ਬੈਠਕ ਵਿੱਚ ਕਿਸਾਨ ਜਥੇਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਮੁੱਦਿਆਂ ‘ਤੇ ਚਰਚਾ ਹੋ ਸਕਦੀ ਸੀ, ਅਤੇ ਹੁਣ ਕਿਸਾਨ ਜਥੇਬੰਦੀਆਂ ਦੀ ਬੈਠਕ ਸਮਾਪਤ ਹੋ ਚੁੱਕੀ ਹੈ |

ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਬੈਠਕ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕੀਤੀ ‘ਤੇ ਦੱਸਿਆ ਕਿ ਬੈਠਕ ਵਿੱਚ ਕਈ ਮੰਗਾਂ ਉੱਤੇ ਸਹਿਮਤੀ ਜਤਾਈ ਗਈ ਹੈ | ਹੁਣ ਅਗਲੀ ਬੈਠਕ 23 ਨਵੰਬਰ ਨੂੰ ਕੀਤੀ ਜਾਵੇਗੀ, ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ 4 ਵਜੇ ਪ੍ਰੈੱਸ ਕਾਨਫਰੰਸ ਰਾਹੀਂ ਬੈਠਕ ਵਿੱਚ ਗੱਲਬਾਤ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਜਾਵੇਗੀ |